6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
ਸਿੱਧਵਾਂ ਬੇਟ, 31 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵੱਲੋਂ ਸਮਾਜ ਵਿਰੋਧੀ ਲੋਕਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ. ਆਈ.
ਸਿੱਧਵਾਂ ਬੇਟ, 31 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵੱਲੋਂ ਸਮਾਜ ਵਿਰੋਧੀ ਲੋਕਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ’ਤੇ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ.ਆਈ. ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਿਸੇ ਖਾਸ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਅਰਸ਼ਦੀਪ ਸਿੰਘ ਉਰਫ਼ ਘੋਪਾ ਪੁੱਤਰ ਪੂਰਨ ਸਿੰਘ ਵਾਸੀ ਕਾਕੜ ਤਿਹਾੜਾ ਨੂੰ ਲੋਧੀਵਾਲ ਦੀ ਦਾਣਾ ਮੰਡੀ ਵਿੱਚੋਂ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਤਸਕਰ ਮੰਡੀ ਵਿੱਚ ਸਥਿਤ ਸਹਿਕਾਰੀ ਬੈਂਕ ਕੋਲ ਖੜ੍ਹ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਉਕਤ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ.240 ਦਰਜ ਕੀਤਾ ਗਿਆ ਹੈ।