ਰਾਹੁਲ ਗਾਂਧੀ ’ਤੇ ਦਰਜ ਕੀਤੀ ਐੱਫ.ਆਈ.ਆਰ. ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਾਜੇਸ਼ਇੰਦਰ ਸਿੱਧੂ ਗ੍ਰਿਫ਼ਤਾਰ
ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਆਲ ਇੰਡੀਆ ਕਾਂਗਰਸ ਦੇ ਜਰਨਲ ਸਕੱਤਰ ਸ੍ਰੀ ਰਾਹੁਲ ਗਾਂਧੀ ਉੱਪਰ ਦਰਜ ਕੀਤੀ ਐੱਫ. ਆਈ.
ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਆਲ ਇੰਡੀਆ ਕਾਂਗਰਸ ਦੇ ਜਰਨਲ ਸਕੱਤਰ ਸ੍ਰੀ ਰਾਹੁਲ ਗਾਂਧੀ ਉੱਪਰ ਦਰਜ ਕੀਤੀ ਐੱਫ.ਆਈ.ਆਰ. ਖ਼ਿਲਾਫ਼ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕਈ ਕਾਂਗਰਸ ਨੂੰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਆਗੂਆਂ ਵਿੱਚ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਅਤੇ ਆਉਣ ਵਾਲੀ ਵਿਧਾਨ ਸਭਾ ’ਚ ਹਲਕਾ ਜਗਰਾਉਂ ਤੋਂ ਕਾਂਗਰਸੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਾਜੇਸ਼ਇੰਦਰ ਸਿੰਘ ਸਿੱਧੂ ਸ਼ਾਮਿਲ ਹਨ, ਜੋ ਕਿ ਕਾਂਗਰਸੀ ਵਰਕਰਾਂ ਸਮੇਤ ਚੰਡੀਗੜ੍ਹ ਵਿਖੇ ਬੀ.ਜੇ.ਪੀ. ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜੇਸ਼ਇੰਦਰ ਸਿੰਘ ਸਿੱਧੂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਪੁਲਿਸ ਥਾਣੇ ਲਿਆਂਦਾ ਗਿਆ ਅਤੇ ਬਾਅਦ ਦੁਪਹਿਰ ਗ੍ਰਿਫਤਾਰ ਕੀਤੇ ਕਾਂਗਰਸੀ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਰਿਹਾਅ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸਿੱਧੂ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਹਰੇਕ ਧੱਕੇਸਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵਕਤ ਸ੍ਰੀ ਰਾਹੁਲ ਗਾਂਧੀ ਵਿਰੁੱਧ ਦਰਜ ਝੂਠੀ ਐੱਫ.ਆਈ.ਆਰ. ਰੱਦ ਨਹੀਂ ਕੀਤੀ ਜਾਂਦੀ ਉਹਨਾ ਸਮਾਂ ਕਾਂਗਰਸੀ ਵਰਕਰ ਟਿਕ ਕੇ ਨਹੀਂ ਬੈਠਣਗੇ। ਉਨ੍ਹਾਂ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗ੍ਰਿਫਤਾਰੀ ਖਿਲਾਫ਼ ਬੋਲਦਿਆਂ ਕਿਹਾ ਕਿ ਨਾ ਕਦੇ ਡਰੇ ਹਨ ਨਾ ਹੀ ਉਹ ਡਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਦੇਸ਼ ਭਰ ਵਿੱਚ ਵਧ ਰਹੀ ਲੋਕਪ੍ਰਿਆਤਾ ਤੋਂ ਮੋਦੀ ਸਰਕਾਰ ਭੈਭੀਤ ਹੋ ਚੁੱਕੀ ਹੈ, ਜਿਸ ਕਾਰਨ ਸ੍ਰੀ ਰਾਹੁਲ ਗਾਂਧੀ ਨੂੰ ਡਰਾਉਣ ਲਈ ਇਹ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸਦਾ ਡੱਟ ਕੇ ਵਿਰੋਧ ਕਰਦੇ ਹਾਂ।