26 ਦੀ ਛਪਾਰ ਕਾਨਫਰੰਸ ’ਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਹਲਕਿਆਂ ਤੋਂ ਅਕਾਲੀ ਵਰਕਰ ਤੇ ਸਮੱਰਥਕ ਸ਼ਮੂਲੀਅਤ ਕਰਨਗੇ
ਕਾਨਫਰੰਸ ਦੀ ਸਫ਼ਲਤਾ ਲਈ ਅਕਾਲੀਆਂ ’ਚ ਭਾਰੀ ਉਤਸ਼ਾਹ- ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤ ਨੀਂਹ ਰੱਖੇਗੀ। ਇਸ ਸਬੰਧੀ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤ ਨੀਂਹ ਰੱਖੇਗੀ। ਇਸ ਸਬੰਧੀ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਵਿਸ਼ਾਲ ਅਤੇ ਇਤਿਹਾਸਕ ਕਾਨਫਰੰਸ ਕਰਵਾਈ ਜਾਵੇਗੀ। ਇਸ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ ’ਤੇ ਸੰਬੋਧਨ ਕਰੇਗੀ। ਉਨ੍ਹਾਂ ਆਖਿਆ ਕਿ ਮੇਲਾ ਛਪਾਰ ਪੰਜਾਬ ਦੀ ਆਪਸੀ ਸ਼ਾਂਝ ਅਤੇ ਸੱਭਿਆਚਾਰ ਦਾ ਪ੍ਰਤੀਕ ਹੈ, ਜਿੱਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਦੀਆਂ ਹਨ। ਇਸ ਵਾਰ ਦੀ ਸਿਆਸੀ ਕਾਨਫਰੰਸ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਹੱਕਾਂ ਅਤੇ ਲੋਕ ਮੁੱਦਿਆਂ ’ਤੇ ਕੇਂਦਰਿਤ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮੰਚ ਤੋਂ ਪੰਜਾਬ ਵਿਰੋਧੀ ਨੀਤੀਆਂ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਿਗੁੱਲ ਵਜਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਦਾਅਵਾ ਕੀਤਾ ਕਿ ਇਸ ਕਾਨਫਰੰਸ ਨੂੰ ਲੈ ਕੇ ਆਸਪਾਸ ਦੇ ਹਲਕਿਆਂ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਆਂਡਲੂ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਸੁਰਿੰਦਰ ਸਿੰਘ ਡੱਲਾ ਮੈਂਬਰ ਬਲਾਕ ਸੰਮਤੀ, ਜਗਜੀਤ ਸਿੰਘ ਡੱਲਾ, ਪੰਚ ਹਰਚੰਦ ਸਿੰਘ ਡੱਲਾ ਆਦਿ ਹਾਜ਼ਰ ਸਨ।