01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਦਰਜਨਾਂ ਜਥੇ ਚੰਡੀਗੜ੍ਹ ਧਰਨੇ ਲਈ ਰਵਾਨਾ

ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਅੱਜ ਇੱਕ ਸਤੰਬਰ ਤੋਂ ਸ਼ੁਰੂ ਹੋ ਰਹੇ ਸੱਤ ਰੋਜ਼ਾ ਪੱਕੇ ਧਰਨੇ ਲਈ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚੋਂ ਦਰਜਨਾਂ ਜੱਥੇ ਰਵਾਨਾ ਹੋਏ। ਅਮਨਦੀਪ ਸਿੰਘ ਲਲਤੋਂ ਸੂਬਾ ਮੀਤ ਪ੍ਰਧਾਨ, ਜਗਤਾਰ ਸਿੰਘ ਦੇਹੜਕਾ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਸਕੱਤਰ, ਤਰਸੇਮ ਸਿੰਘ ਬੱਸੂਵਾਲ ਬਲਾਕ ਪ੍ਰਧਾਨ, ਅਮਨ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਹਾਕਮ ਸਿੰਘ ਭੱਟੀਆਂ ਜ਼ਿਲ੍ਹਾ ਮੀਤ ਪ੍ਰਧਾਨ, ਇੰਦਰਜੀਤ ਸਿੰਘ ਲੋਧੀਵਾਲ ਜ਼ਿਲ੍ਹਾ ਮੀਤ ਪ੍ਰਧਾਨ, ਕਰਮਜੀਤ ਸਿੰਘ ਕਾਉਂਕੇ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਟਰਾਲੀਆਂ ਅਤੇ ਗੱਡੀਆਂ ਰਾਹੀਂ ਤੁਰੇ ਕਿਸਾਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ’ਚ ਵਿਸ਼ਾਲ ਧਰਨੇ ’ਚ ਸ਼ਾਮਿਲ ਹੋਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਅੱਜ ਇੱਕ ਸਤੰਬਰ ਤੋਂ ਸ਼ੁਰੂ ਹੋ ਰਹੇ ਸੱਤ ਰੋਜ਼ਾ ਪੱਕੇ ਧਰਨੇ ਲਈ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚੋਂ ਦਰਜਨਾਂ ਜੱਥੇ ਰਵਾਨਾ ਹੋਏ। ਅਮਨਦੀਪ ਸਿੰਘ ਲਲਤੋਂ ਸੂਬਾ ਮੀਤ ਪ੍ਰਧਾਨ, ਜਗਤਾਰ ਸਿੰਘ ਦੇਹੜਕਾ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਸਕੱਤਰ, ਤਰਸੇਮ ਸਿੰਘ ਬੱਸੂਵਾਲ ਬਲਾਕ ਪ੍ਰਧਾਨ, ਅਮਨ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਹਾਕਮ ਸਿੰਘ ਭੱਟੀਆਂ ਜ਼ਿਲ੍ਹਾ ਮੀਤ ਪ੍ਰਧਾਨ, ਇੰਦਰਜੀਤ ਸਿੰਘ ਲੋਧੀਵਾਲ ਜ਼ਿਲ੍ਹਾ ਮੀਤ ਪ੍ਰਧਾਨ, ਕਰਮਜੀਤ ਸਿੰਘ ਕਾਉਂਕੇ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਟਰਾਲੀਆਂ ਅਤੇ ਗੱਡੀਆਂ ਰਾਹੀਂ ਤੁਰੇ ਕਿਸਾਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ’ਚ ਵਿਸ਼ਾਲ ਧਰਨੇ ’ਚ ਸ਼ਾਮਿਲ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ ਅਤੇ ਬਲਾਕ ਸਹਾਇਕ ਸੱਕਤਰ ਜਸਵਿੰਦਰ ਸਿੰਘ ਭੁਮਾਲ, ਬਲਾਕ ਪ੍ਰਧਾਨ ਅਜੀਤ ਸਿੰਘ ਧਾਂਦਰਾ ਨੇ ਦੱਸਿਆ ਕਿ ਇਹ ਸੂਬਾਈ ਧਰਨਾ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਜ਼ੋਰਦਾਰ ਦਬਾਅ ਬਣਾਏਗਾ। ਇਸ ਧਰਨੇ ਰਾਹੀਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਜਾਵੇਗਾ। ਧਰਨੇ ’ਚ ਪੇਂਡੂ ਅਤੇ ਖੇਤ ਮਜ਼ਦੂਰ ਮੰਗਾਂ ਦਾ ਵੀ ਸਮਰਥਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕ ਕਾਂਗਰਸ ਦੀਆਂ ਲੋਕ ਪੱਖੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾ ਰਹੇ-ਕਾਮਿਲ ਅਮਰ ਸਿੰਘ ਦਰਜਨਾਂ ਪਰਿਵਾਰ ਪਾਰਟੀ ’ਚ ਸ਼ਾਮਿਲ... ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਸਟੱਡੀ ਵੀਜ਼ਾ
Ad Position 24