ਐੱਸ.ਜੀ.ਜੀ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਰਾਏਕੋਟ, 3 ਸਤੰਬਰ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐ‘ਸ. ਜੀ.
ਰਾਏਕੋਟ, 3 ਸਤੰਬਰ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐ‘ਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀ ਵੇਸ਼ਭੂਸ਼ਾ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜਨਮ, ਬਾਲ ਲੀਲਾਵਾਂ ਅਤੇ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀਆਂ ਕਵਿਤਾਵਾਂ, ਭਜਨ, ਨਾਚ ਅਤੇ ਛੋਟੀਆਂ ਨਾਟਕੀ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਦਹੀਂ-ਹਾਂਡੀ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਚਾਹਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਨਿਸ਼ਕਾਮ ਕਰਮ, ਪਿਆਰ, ਸਹਿਣਸ਼ੀਲਤਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਲੈਣ ਲ ਈ ਕਿਹਾ। ਉਨ੍ਹਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਨੀਰਜ ਗੁਪਤਾ, ਰਾਜ ਕੁਮਾਰ ਰਾਜੂ, ਵਾਈਸ ਪ੍ਰਿੰਸੀਪਲ ਸੁਨੀਲ ਸ਼ਰਮਾਂ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।