03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਮਦਨ ਕਰ ਵਿਭਾਗ ਅਧਿਕਾਰੀ ਵਲੋਂ ਜਗਰਾਉਂ ਤੇ ਰਾਏਕੋਟ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਪ੍ਰੇਸ਼ਾਨੀਆਂ ਤੋਂ ਬਚਣ ਲਈ 15 ਸਤੰਬਰ ਤੱਕ ਬਣਦੀ ਟੈਕਸ ਦੀ ਰਕਮ ਜਮ੍ਹਾਂ ਕਰਵਾਉ

ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮਦਨ ਕਰ ਦਫ਼ਤਰ ਜਗਰਾਉਂ ਵਿਖੇ ਕਰ ਵਿਭਾਗ ਦੇ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਦੀ ਅਗਵਾਈ ਹੇਠ ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਗਰਾਉਂ ਅਤੇ ਰਾਏਕੋਟ ਤਹਿਸੀਲਾਂ ਦੇ ਵਪਾਰੀਆਂ, ਕਾਰੋਬਾਰੀਆਂ, ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮਦਨ ਕਰ ਦਫ਼ਤਰ ਜਗਰਾਉਂ ਵਿਖੇ ਕਰ ਵਿਭਾਗ ਦੇ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਦੀ ਅਗਵਾਈ ਹੇਠ ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਗਰਾਉਂ ਅਤੇ ਰਾਏਕੋਟ ਤਹਿਸੀਲਾਂ ਦੇ ਵਪਾਰੀਆਂ, ਕਾਰੋਬਾਰੀਆਂ, ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਨੇ ਭਾਗ ਲਿਆ। ਇਸ ਸਮੇਂ ਨਵੇਂ ਆਏ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਨੇ ਆਏ ਵਪਾਰੀਆਂ ਤੇ ਕਾਰੋਬਾਰੀਆਂ ਦਾ ਮੀਟਿੰਗ ’ਚ ਸ਼ਾਮਿਲ ਹੋਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜਗਰਾਉਂ ਤੇ ਰਾਏਕੋਟ ਦੇ ਕਰਦਾਤਾਵਾਂ ਦਾ ਪਿਛਲਾ ਰਿਕਾਰਡ ਬਹੁਤ ਵਧੀਆ ਹੈ ਜੋ ਸਮੇਂ ਸਿਰ ਆਪਣਾ ਟੈਕਸ ਅਦਾ ਕਰ ਰਹੇ ਹਨ। ਉਨ੍ਹਾਂ ਸਭ ਨੂੰ ਪ੍ਰੇਸ਼ਾਨੀਆਂ ਤੋਂ ਬਚਣ ਲਈ 15 ਸਤੰਬਰ ਤੱਕ ਬਣਦੀ ਟੈਕਸ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ। ਅੱਜ ਦੀ ਮੀਟਿੰਗ ਬੜ੍ਹੇ ਵਧੀਆ ਮਾਹੌਲ ਵਿਚ ਹੋਈ। ਇਸ ਮੌਕੇ ਇੰਸਪੈਕਟਰ ਕਰਮਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24