ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ
ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੀ. ਏ.
ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਸਮੈਸਟਰ ਚੌਥੇ ਦੇ ਨਤੀਜੇ ਵਿਚ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਆਪਣੀ ਸੰਸਥਾ ਦਾ ਮਾਣ ਵਧਾਇਆ। ਬੀ. ਏ. ਸਮੈਸਟਰ ਚੌਥੇ ਦਾ ਸਮੁੱਚਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਐੱਸ. ਜੀ. ਪੀ. ਏ. 7.67 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਨੇ ਐੱਸ. ਜੀ. ਪੀ. ਏ. 7.58 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਹਰਜੋਤ ਕੌਰ ਨੇ ਐੱਸ. ਜੀ. ਪੀ. ਏ. 7.42 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਆਰਟਸ ਵਿਭਾਗ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਹੀ ਯਤਨਸ਼ੀਲ ਰਹਿੰਦੀ ਹੈ।