05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੇਕਸੂਰ ਨੌਜਵਾਨ ਮੋਹਨਜੀਤ ਸਿੰਘ ’ਤੇ ਤਸ਼ੱਦਦ ਨੇ ਭਗਵੰਤ ਮਾਨ ਸਰਕਾਰ ਦਾ ਅਸਲ ਚਿਹਰਾ ਨੰਗਾ ਕੀਤਾ-ਮੇਜਰ ਸਿੰਘ ਭੈਣੀ

ਜਗਰਾਉਂ, 5 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਸੁਨਾਮ ਹਲਕੇ ਦੇ ਪਿੰਡ ਸੇਰੋਂ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਮੋਹਨਦੀਪ ਦੀ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਬੇਕਸੂਰ ਅੰਮ੍ਰਿਤਧਾਰੀ ਨੌਜਵਾਨ ਨੂੰ ਥਾਣੇ ਵਿੱਚ ਲਿਜਾਕੇ ਕੇ ਅੰਨਾ ਤਸ਼ੱਦਦ ਕਰਨ ਦੀ ਘਟਨਾ ਨੇ ਭਗਵੰਤ ਮਾਨ ਸਰਕਾਰ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਮੋਹਨਜੀਤ ਸਿਰਫ਼ ਇੱਕ ਕਾਲੀ ਝੰਡੀ ਦਿਖਾ ਕੇ ਪਿੰਡਾਂ ਵਿੱਚ ਵਿਕਦੇ ਨਸ਼ੇ ਦਾ ਵਿਰੋਧ ਕਰ ਰਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਪੁਲਿਸ ਨੇ ਉਸ ਨੌਜਵਾਨ ਦਾ ਮੂੰਹ ਬੰਦ ਕਰਨ ਲਈ ਥਰਡ ਡਿਗਰੀ ਦਾ ਇਸਤੇਮਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਗਰਾਉਂ, 5 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਸੁਨਾਮ ਹਲਕੇ ਦੇ ਪਿੰਡ ਸੇਰੋਂ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਮੋਹਨਦੀਪ ਦੀ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਬੇਕਸੂਰ ਅੰਮ੍ਰਿਤਧਾਰੀ ਨੌਜਵਾਨ ਨੂੰ ਥਾਣੇ ਵਿੱਚ ਲਿਜਾਕੇ ਕੇ ਅੰਨਾ ਤਸ਼ੱਦਦ ਕਰਨ ਦੀ ਘਟਨਾ ਨੇ ਭਗਵੰਤ ਮਾਨ ਸਰਕਾਰ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਮੋਹਨਜੀਤ ਸਿਰਫ਼ ਇੱਕ ਕਾਲੀ ਝੰਡੀ ਦਿਖਾ ਕੇ ਪਿੰਡਾਂ ਵਿੱਚ ਵਿਕਦੇ ਨਸ਼ੇ ਦਾ ਵਿਰੋਧ ਕਰ ਰਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਪੁਲਿਸ ਨੇ ਉਸ ਨੌਜਵਾਨ ਦਾ ਮੂੰਹ ਬੰਦ ਕਰਨ ਲਈ ਥਰਡ ਡਿਗਰੀ ਦਾ ਇਸਤੇਮਾਲ ਕੀਤਾ। ਉਸ ਨੌਜਵਾਨ ਦੇ ਕੇਸਾਂ ਤੇ ਦਾੜੀ ਦੀ ਬੇਅਬਦੀ ਕੀਤੀ ਗਈ ਅਤੇ ਨੌਜਵਾਨ ਨੂੰ ਝੂਠਾ ਸਾਬਿਤ ਕਰਨ ਲਈ ਫਰਜ਼ੀ ਡੋਪ ਟੈਸਟ ਕਰਾਇਆ ਗਿਆ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਭਗਵੰਤ ਮਾਨ ਖੁਦ ਵੋਟਾਂ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਸਵਾਲ ਕਰਨ ਦਾ ਪ੍ਰਚਾਰ ਕਰਦਾ ਹੁੰਦਾ ਸੀ ਪਰ ਹੁਣ ਖੁਦ ਨੂੰ ਜੇ ਕੋਈ ਸਵਾਲ ਕਰਦਾ ਹੈ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪਾਰਟੀਆਂ ਨੇ ਇਸ ਮੁੱਦੇ ’ਤੇ ਇੱਕਮੁੱਠ ਹੋ ਕੇ ਸਾਬਿਤ ਕਰ ਦਿੱਤਾ ਜੇਕਰ ਕੋਈ ਸਰਕਾਰ ਕਿਸੇ ਨਾਲ ਧੱਕਾ ਕਰੇਗੀ ਤਾਂ ਸਮੁੱਚਾ ਪੰਜਾਬ ਉਸ ਧੱਕੇਸ਼ਾਹੀ ਦੇ ਖਿਲਾਫ ਇੱਕਮੁੱਠ ਹੋ ਕੇ ਲੜਾਈ ਲੜੇਗਾ। ਉਨ੍ਹਾਂ ਮੋਹਨ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਯੋਧੇ ਮੌਜੂਦ ਹਨ, ਜੋ ਸਰਕਾਰਾਂ ਦੀਆਂ ਨਾਕਾਮੀਆਂ ਨੂੰ ਨੰਗਾ ਕਰਨ ਦਾ ਦਮ ਰੱਖਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਨੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਸਬਾਲੈਂਕਾ ਨੇ ਯੂ . ਐੱਸ . ਓਪਨ ਕੋਰਟ ’ ਤੇ ਗਾਂਜੇ ਦੀ ਤੇਜ਼ ਗੰਧ ਕਾਰਨ ਰੁਕਵਾਇਆ ਮੈਚ
Ad Position 24