06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਚਮੁਖੀ ਮੰਦਰ ਰਾਏਕੋਟ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਚਮੁਖੀ ਮੰਦਰ ਨਾਨਕਸਰ ਠਾਠ ਰੋਡ, ਰਾਏਕੋਟ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਤਿਉਹਾਰ ’ਤੇ ਪੰਚਮੁਖੀ ਮੰਦਰ ਨੂੰ ਰੰਗ-ਬਿਰੰਗੀਆਂ ਲਾਈਟਾਂ, ਗੁਬਾਰਿਆਂ ਅਤੇ ਮਨਮੋਹਕ ਫੁੱਲਾਂ ਨਾਲ ਸਜਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਚਮੁਖੀ ਮੰਦਰ ਨਾਨਕਸਰ ਠਾਠ ਰੋਡ, ਰਾਏਕੋਟ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਤਿਉਹਾਰ ’ਤੇ ਪੰਚਮੁਖੀ ਮੰਦਰ ਨੂੰ ਰੰਗ-ਬਿਰੰਗੀਆਂ ਲਾਈਟਾਂ, ਗੁਬਾਰਿਆਂ ਅਤੇ ਮਨਮੋਹਕ ਫੁੱਲਾਂ ਨਾਲ ਸਜਾਇਆ ਗਿਆ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਤੋਂ ਹੀ ਮੰਦਰ ਵਿਚ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ, ਜੋ ਦੇਰ ਰਾਤ ਤੱਕ ਨਿਰੰਤਰ ਜਾਰੀ ਰਹੀਆਂ। ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪੂਜਾ-ਅਰਚਨਾ ਕੀਤੀ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਜਨ ਮੰਡਲੀਆਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਬਾਲ ਸਰੂਪ ਦਾ ਸੁੰਦਰ ਗੁਣਗਾਨ ਕੀਤਾ ਗਿਆ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ ਦੇ ਪਵਿੱਤਰ ਤਿਉਹਾਰ ’ਤੇ ਮਹਾਂ ਆਰਤੀ ਕੀਤੀ ਗਈ ਅਤੇ ਬਾਲ ਕ੍ਰਿਸ਼ਨ ਜੀ ਨੂੰ ਝੂਲੇ ਵਿਚ ਬਿਰਾਜਮਾਨ ਕਰਵਾ ਕੇ ਸ਼ਰਧਾਲੂਆਂ ਵਲੋਂ ਪ੍ਰੇਮ ਨਾਲ ਝੂਲਾ ਝੁਲਾਇਆ ਗਿਆ। ਇਸ ਸਮੇਂ ਸ਼ਰਧਾਲੂਆਂ ਵਲੋਂ ਵੱਖ-ਵੱਖ ਪ੍ਰਕਾਰ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੰਦਰ ਕਮੇਟੀ ਪ੍ਰਧਾਨ ਡਾ. ਸੰਬੋਧ ਗੁਪਤਾ, ਚੇਅਰਮੈਨ ਚੰਚਲ ਗੁਪਤਾ, ਸਕੱਤਰ ਸੁਰਿੰਦਰ ਗਰਗ, ਖ਼ਜ਼ਾਨਚੀ ਸ਼ਾਮ ਲਾਲ ਗੋਇਲ, ਹੀਰਾ ਲਾਲ ਬਾਂਸਲ ਮੁਸਕਾਨ ਫੀਡ ਵਾਲੇ, ਵਿਨੋਦ ਜੈਨ ਪੁਜਾਰੀ ਫੀਡ ਵਾਲੇ, ਸਤਵੰਤ ਸਿੰਘ, ਹਰਸ਼ ਕੁਮਾਰ, ਅਭੀ ਗੋਇਲ, ਪੰਕਜ ਕਾਂਸਲ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਆਬਾਦ ’ਚ ਅਧਿਆਪਕ ਦਿਵਸ ਸਮੇਂ ਮੁੱਖ ਅਧਿਆਪਕ ਬਾਸੀਆਂ ਦਾ ਸਨਾਮਨ ਅਧਿਆਪਕ ਦੀ ਸੁਹਿਰ... ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24