06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ’ਤੇ ਬਲੌਜ਼ਮ ਕਾਨਵੈਂਟ ਸਕੂਲ ਦੇ ਅਧਿਆਪਕਾਂ ਨੇ ਮਾਣੇ ਖੁਸ਼ੀ ਦੇ ਪਲ

ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵੱਲੋਂ ਅਧਿਆਪਕ ਦਿਵਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਸ਼ੇਸ਼ ਮਨੋਰੰਜਨ ਦਾ ਆਯੋਜਨ ਕੀਤਾ ਗਿਆ। ਇਸ ਖਾਸ ਦਿਨ ਨੂੰ ਯਾਦਗਾਰ ਬਣਾਉਣ ਲਈ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਵਾਹ ਪੰਜਾਬ, ਲੁਧਿਆਣਾ ਰੋਡ, ਮੋਗਾ ਵਿਖੇ ਲਿਜਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵੱਲੋਂ ਅਧਿਆਪਕ ਦਿਵਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਸ਼ੇਸ਼ ਮਨੋਰੰਜਨ ਦਾ ਆਯੋਜਨ ਕੀਤਾ ਗਿਆ। ਇਸ ਖਾਸ ਦਿਨ ਨੂੰ ਯਾਦਗਾਰ ਬਣਾਉਣ ਲਈ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਵਾਹ ਪੰਜਾਬ, ਲੁਧਿਆਣਾ ਰੋਡ, ਮੋਗਾ ਵਿਖੇ ਲਿਜਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਨੇ ਆਪਸੀ ਸਾਂਝ, ਹਾਸੇ-ਮਜ਼ਾਕ ਅਤੇ ਖੁਸ਼ੀ ਭਰੇ ਪਲਾਂ ਦਾ ਆਨੰਦ ਮਾਣਦਿਆਂ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਸਮਾਗਮ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਤਣਾਅ-ਮੁਕਤ ਮਾਹੌਲ ਵਿੱਚ ਇਕੱਠੇ ਹੋ ਕੇ ਸਮਾਂ ਬਿਤਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਚੰਗੇ ਚਰਿੱਤਰ ਦੀ ਨੀਂਹ ਵੀ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਸਦਕਾ ਹੀ ਸਕੂਲ ਨਿਰੰਤਰ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਸਕੂਲ ਮੈਨੇਜਮੈਂਟ ਹਮੇਸ਼ਾ ਆਪਣੇ ਅਧਿਆਪਕਾਂ ਦੀ ਮਿਹਨਤ ਅਤੇ ਯੋਗਦਾਨ ਦੀ ਕਦਰ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ
Ad Position 24