06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੇ ਕਿਹਾ ਸਾਨੂੰ ਆਪਣੇ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੇ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤੇ ਨਾਲ ਹੀ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਦੇ ਨਿਸ਼ਾਨ ਸਾਹਿਬ ’ਤੇ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਵੀ ਕੀਤੀ, ਉਪਰੰਤ ਚਾਹ ਦੇ ਲੰਗਰ ਵਰਤਾਏ ਗਏ। ਇਸ ਸਮੇਂ ਪ੍ਰਧਾਨ ਨਛੱਤਰ ਸਿੰਘ, ਡਾ: ਭੋਲਾ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਸੰਤੋਖ ਸਿੰਘ, ਬੇਅੰਤ ਸਿੰਘ, ਸ਼ੇਰਾ ਸਿੰਘ, ਜੱਗਾ ਸਿੰਘ, ਜਸ਼ਨ ਸਿੰਘ, ਰਵੀ ਸਿੰਘ, ਲਵਪ੍ਰੀਤ ਸਿੰਘ, ਗਿੱਲ ਅਖਾੜੇ ਵਾਲਾ, ਹਰਕੇਸ਼ ਸਿੰਘ, ਮਨਜੀਤ ਕੌਰ, ਜਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਮਾਗਮ ਅਗਲੀ ਖ਼ਬਰ ਅਧਿਆਪਕ ਦਿਵਸ ’ਤੇ ਬਲੌਜ਼ਮ ਕਾਨਵੈਂਟ ਸਕੂਲ ਦੇ ਅਧਿਆਪਕਾਂ ਨੇ ਮਾਣੇ ਖੁਸ਼ੀ ਦੇ ਪਲ
Ad Position 24