06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਮਾਗਮ

ਗੁਰੂਸਰ ਸੁਧਾਰ, 5 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੁਰੂਸਰ ਸੁਧਾਰ, 5 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰਸਰ ਸੁਧਾਰ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਾਲਜ ਦੇ ਲੈਂਗੁਏਜ ਕਲੱਬ ਵੱਲੋਂ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਯੋਗਦਾਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਨਮਾਨਿਤ ਕਰਨਾ ਸੀ। ਸਮਾਗਮ ਦੌਰਾਨ ਮੰਚ ਸੰਚਾਲਨ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਗਾਈਡੈਂਸ ਐਂਡ ਕੌਂਸਲਿੰਗ ਦੀ ਵਿਦਿਆਰਥਣ ਹਰਪੁਨੀਤ ਕੌਰ ਅਤੇ ਬੀ.ਐੱਡ. ਦੇ ਵਿਦਿਆਰਥੀ ਗੁਰਦੀਪ ਸਿੰਘ ਵਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਉਪਰੰਤ ਪਵਨਦੀਪ ਕੌਰ ਵਲੋਂ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਸਬੰਧੀ ਭਾਸ਼ਣ ਪੇਸ਼ ਕੀਤਾ ਗਿਆ। ਇਸ ਮੌਕੇ ਪੂਨਮ ਕੁਮਾਰੀ ਵਲੋਂ ਅਧਿਆਪਕਾਂ ਸਬੰਧੀ ਕਵਿਤਾ ਪੇਸ਼ ਕੀਤੀ ਗਈ। ਰਵਨੀਤ ਸਿੰਘ ਵਲੋਂ ਵੀ ਕਵਿਤਾ ਰਾਹੀਂ ਅਧਿਆਪਕ ਦੇ ਮਹੱਤਵ ਨੂੰ ਉਜਾਗਰ ਕੀਤਾ ਗਿਆ। ਗਗਨਦੀਪ ਕੌਰ ਵਲੋਂ ਸ਼ਾਨਦਾਰ ਨ੍ਰਿਤ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਹਰਪੁਨੀਤ ਕੌਰ ਅਤੇ ਸਿਮਰਨਜੀਤ ਕੌਰ ਵਲੋਂ ਸਮੂਹ ਨ੍ਰਿਤ ਦੀ ਪੇਸ਼ਕਾਰੀ ਕੀਤੀ ਗਈ ਤੇ ਸਮਾਗਮ ਨੂੰ ਹੋਰ ਰੰਗੀਨ, ਮਨੋਰੰਜਕ ਬਣਾਇਆ। ਵਿਦਿਆਰਥੀਆਂ ਵਿਚ ਗਿਆਨ ਜਾਗਰੂਕਤਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿਚ ਕਾਲਜ ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਦੀ ਭੂਮਿਕਾ ਕੇਵਲ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਨ ਤੱਕ ਸੀਮਤ ਨਹੀਂ ਹੁੰਦੀ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਨੈਤਿਕ ਵਿਕਾਸ ਅਤੇ ਸਮਾਜ ਦੇ ਨਿਰਮਾਣ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਸਿੱਖਿਆ ਦਾ ਸਨਮਾਨ ਕਰਨ ਅਤੇ ਉੱਚੇ ਨੈਤਿਕ ਤੇ ਮਨੁੱਖੀ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਮਿਨੀ ਸ਼ਰਮਾ ਵਲੋਂ ਧੰਨਵਾਦ ਮਤਾ ਪੇਸ਼ ਕੀਤਾ ਗਿਆ ਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਕਾਲਜ ਪ੍ਰਿੰਸੀਪਲ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਫਾਰਮੇਸੀ ਸਿੱਧਵਾਂ ਖੁਰਦ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24