06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਹਾਂਪ੍ਰਗਿਆ ਸਕੂਲ ਵਿਖੇ ਅਧਿਆਪਕਾਂ ਲਈ ਪ੍ਰੇਰਣਾਦਾਇਕ ਅਤੇ ਤਣਾਅ - ਮੁਕਤੀ ਵਰਕਸ਼ਾਪ ਲਾ ਕੇ ਅਧਿਆਪਕ ਦਿਵਸ ਮਨਾਇਆ

ਜਗਰਾਉਂ , 5 ਸਤੰਬਰ ( ਵਿਨੋਦ ਕੁਮਾਰ )- ਮਹਾਂਪ੍ਰਗਿਆ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ’ ਤੇ ਸਕੂਲ ਡਾਇਰੈਕਟਰ ਵਿਸ਼ਾਲ ਜੈਨ ਅਤੇ ਪ੍ਰਿੰਸੀਪਲ ਪ੍ਰਭਜੀਤ ਕੌਰ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਲਈ ਇੱਕ ਵਿਸ਼ੇਸ਼ ਪ੍ਰੇਰਣਾਦਾਇਕ ਅਤੇ ਤਣਾਅ - ਮੁਕਤੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਰੋਜ਼ਾਨਾ ਦੀ ਵਿਅਸਤ ਅਤੇ ਚੁਣੌਤੀਪੂਰਨ ਜ਼ਿੰਦਗੀ ਵਿੱਚ ਮਾਨਸਿਕ ਸ਼ਾਂਤੀ , ਸਕਾਰਾਤਮਕ ਸੋਚ ਅਤੇ ਨਵੀਂ ਊਰਜਾ ਬਣਾਈ ਰੱਖਣ ਲਈ ਪ੍ਰੇਰਿਤ ਕਰਨਾ ਸੀ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਗਰਾਉਂ , 5 ਸਤੰਬਰ ( ਵਿਨੋਦ ਕੁਮਾਰ )- ਮਹਾਂਪ੍ਰਗਿਆ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ’ ਤੇ ਸਕੂਲ ਡਾਇਰੈਕਟਰ ਵਿਸ਼ਾਲ ਜੈਨ ਅਤੇ ਪ੍ਰਿੰਸੀਪਲ ਪ੍ਰਭਜੀਤ ਕੌਰ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਲਈ ਇੱਕ ਵਿਸ਼ੇਸ਼ ਪ੍ਰੇਰਣਾਦਾਇਕ ਅਤੇ ਤਣਾਅ - ਮੁਕਤੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਰੋਜ਼ਾਨਾ ਦੀ ਵਿਅਸਤ ਅਤੇ ਚੁਣੌਤੀਪੂਰਨ ਜ਼ਿੰਦਗੀ ਵਿੱਚ ਮਾਨਸਿਕ ਸ਼ਾਂਤੀ , ਸਕਾਰਾਤਮਕ ਸੋਚ ਅਤੇ ਨਵੀਂ ਊਰਜਾ ਬਣਾਈ ਰੱਖਣ ਲਈ ਪ੍ਰੇਰਿਤ ਕਰਨਾ ਸੀ । ਪਿਛਲੇ 15 ਸਾਲਾਂ ਤੋਂ ਆਰਟ ਆਫ ਲਿਵਿੰਗ ਨਾਲ ਜੁੜੇ ਮੈਡੀਟੇਸ਼ਨ ਟ੍ਰੇਨਰ ਅਤੇ ਮੋਟੀਵੇਸ਼ਨਲ ਸਪੀਕਰ ਐਡਵੋਕੇਟ ਰਮਨ ਮੋਲਡੀ ਨੇ ਅਧਿਆਪਕਾਂ ਨੂੰ ਤਣਾਅ ਪ੍ਰਬੰਧਨ , ਮਨ ਨੂੰ ਸ਼ਾਂਤ ਰੱਖਣ , ਸਕਾਰਾਤਮਕ ਸੋਚ ਅਪਣਾਉਣ ਅਤੇ ਆਪਣੇ ਲਈ ਸਮਾਂ ਕੱਢਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਸਧਾਰਨ ਧਿਆਨ ਅਤੇ ਪ੍ਰੇਰਣਾਦਾਇਕ ਗਤੀਵਿਧੀਆਂ ਰਾਹੀਂ ਵਰਕਸ਼ਾਪ ਨੂੰ ਬਹੁਤ ਪ੍ਰਭਾਵਸ਼ਾਲੀ ਅਤੇ ਲਾਭਦਾਇਕ ਬਣਾਇਆ ਗਿਆ । ਇਸ ਮੌਕੇ ਸੰਗੀਤ ਅਧਿਆਪਕ ਸ : ਪ੍ਰਦੀਪ ਸਿੰਘ ਵੱਲੋਂ ਗਾਏ ਸੁਰੀਲੇ ਗੀਤ ਅਤੇ ਬਾਂਸਰੀ ਵਾਦਨ ਦੀ ਪੇਸ਼ਕਾਰੀ ਨੇ ਮਾਹੌਲ ਨੂੰ ਸੰਗੀਤਮਈ ਬਣਾ ਦਿੱਤਾ । ਇਸ ਤੋਂ ਇਲਾਵਾ ਅਧਿਆਪਕਾ ਨਜ਼ਮਾ ਖਾਨ ਅਤੇ ਮਨਪ੍ਰੀਤ ਕੌਰ ਵੱਲੋਂ ਸੁੰਦਰ ਗੀਤ ਪੇਸ਼ ਕੀਤੇ ਗਏ । ਅਧਿਆਪਕਾਂ ਲਈ ਕਰਵਾਈਆਂ ਗਈਆਂ ਫਨ ਖੇਡਾਂ ਨੇ ਪ੍ਰੋਗਰਾਮ ਵਿੱਚ ਖੁਸ਼ੀ , ਉਤਸ਼ਾਹ ਅਤੇ ਉਮੰਗ ਭਰ ਦਿੱਤੀ ਅਤੇ ਸਾਰੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ । ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਵੱਲੋਂ ਸਾਰੇ ਅਧਿਆਪਕਾਂ ਨੂੰ ਸਹੁੰ ਚੁਕਾਈ ਗਈ ਜਿਸ ਵਿੱਚ ਆਪਣੇ ਫਰਜ਼ਾਂ ਨੂੰ ਇਮਾਨਦਾਰੀ , ਸਮਰਪਣ ਅਤੇ ਸਕਾਰਾਤਮਕ ਭਾਵਨਾ ਨਾਲ ਨਿਭਾਉਣ ਦਾ ਸੰਕਲਪ ਲਿਆ ਗਿਆ । ਇਸ ਮੌਕੇ ਡਾਇਰੈਕਟਰ ਵਿਸ਼ਾਲ ਜੈਨ ਅਤੇ ਪ੍ਰਿੰਸੀਪਲ ਪ੍ਰਭਜੀਤ ਕੌਰ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਜਗਰਾਉਂ ਤੋਂ ਬੀਬੀਆਂ ਦਾ ਜਥਾ ਚੰਡੀਗੜ੍ਹ ਰਵਾਨਾ ਅਗਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ
Ad Position 24