06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੀ . ਐੱਚ . ਜੀ . ਆਯੁਰਵੈਦਿਕ ਮੈਡੀਕਲ ਕਾਲਜ ਵਿਚ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਮੌਕੇ ਸਮਾਗਮ

ਰਾਏਕੋਟ, 5 ਸਤੰਬਰ (ਸੁਸ਼ੀਲ)-ਜੀ. ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਏਕੋਟ, 5 ਸਤੰਬਰ (ਸੁਸ਼ੀਲ)-ਜੀ.ਐੱਚ.ਜੀ. ਆਯੁਰਵੈਦਿਕ ਮੈਡੀਕਲ ਕਾਲਜ ਅਤੇ ਬਾਂਸਲ ਹਸਪਤਾਲ, ਰਾਏਕੋਟ ਵਿਖੇ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਦੇ ਸਬੰਧ ’ਚ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ, ਭਜ਼ਨ, ਨਾਚ ਅਤੇ ਹੋਰ ਸੱਭਿਆਚਾਰਕ ਅਤੇ ਧਾਰਮਿਕ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪ੍ਰੋ: ਡਾ. ਤੇਜਬੀਰ ਸਿੰਘ ਵਲੋਂ ਵਿਸ਼ੇਸ਼ ਸੰਬੋਧਨ ਦਿੱਤਾ ਗਿਆ। ਉਨ੍ਹਾਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅਤੇ ਜੀਵਨ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਜੀ.ਐੱਚ.ਜੀ ਸੰਸਥਾ ਦੇ ਚੇਅਰਮੈਨ ਡਾ: ਬੀ.ਐੱਲ ਬਾਂਸਲ, ਡਾਇਰੈਕਟਰ ਵਰੁਣ ਬਾਂਸਲ ਅਤੇ ਗੀਤਿਕਾ ਬਾਂਸਲ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਗਊਧਾਮ ਵਿਖੇ ਸੰਕੀਰਤਨ ਕਰਵਾਇਆ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਐਤੀਆਣਾ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ‘ ਪਿੰਡ ਐਤੀਆਣਾ ਦੇ ਸ਼ਹੀਦ ਫੌਜੀ ਵੀਰ ’ ਕਿਤਾਬਾਂ
Ad Position 24