06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁਹੱਲਾ ਮੌਲਵੀਆਂ ਰਾਏਕੋਟ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਉਪਦੇਸ਼ ਸਾਨੂੰ ਸੱਚ, ਧਰਮ ਅਤੇ ਮਾਨਵਤਾ ਦੀ ਸੇਵਾ ਲਈ ਪ੍ਰੇਰਨਾ ਦਿੰਦੇ ਹਨ- ਡਾ. ਹਰਪਾਲ ਸਿੰੰਘ ਗਰੇਵਾਲ

ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮੁਹੱਲਾ ਮੌਲਵੀਆਂ (ਨੇੜੇ ਸ਼ਨੀ ਮੰਦਰ) ਰਾਏਕੋਟ ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮੁਹੱਲਾ ਮੌਲਵੀਆਂ (ਨੇੜੇ ਸ਼ਨੀ ਮੰਦਰ) ਰਾਏਕੋਟ ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ ਤੇ ਡਾ. ਅਸ਼ੋਕ ਸ਼ਰਮਾ ਵਲੋਂ ਕੀਤਾ ਗਿਆ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਪੰਡਾਲ ਨੂੰ ਮਨਮੋਹਕ ਲਾਈਟਾਂ, ਗੁਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ।ਇਸ ਮੌਕੇ ਸ਼ਰਧਾਲੂਆਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਬਾਲ ਸਰੂਪ ਅੰਗੇ ਨਤਮਸਤਕ ਹੋ ਕੇ ਪੂਜਾ-ਅਰਚਨਾ ਕੀਤੀ ਗਈ ਅਤੇ ਪਰਿਵਾਰਕ ਸੁੱਖ-ਸ਼ਾਂਤੀ ਲਈ ਆਸ਼ੀਰਵਾਦ ਪ੍ਰਾਪਤ ਕੀਤਾ ਸਮਾਗਮ ਦੌਰਾਨ ਭਜਨ ਮੰਡਲੀਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦਾ ਗੁਣਗਾਨ ਕੀਤਾ ਗਿਆ। ਉਦਘਾਟਨ ਕਰਨ ਉਪਰੰਤ ਡਾ. ਹਰਪਾਲ ਸਿੰਘ ਗਰੇਵਾਲ ਨੇ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਉਪਦੇਸ਼ ਸਾਨੂੰ ਸੱਚ, ਧਰਮ ਅਤੇ ਮਾਨਵਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰ ਸਾਡੀ ਆਪਸੀ ਸ਼ਾਂਝ, ਭਾਈਚਾਰਕ ਸ਼ਾਂਝ ਅਤੇ ਸੱਭਿਆਚਾਰਕ ਰੀਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਬਲਕਰਨ ਭਾਰਦਵਾਜ, ਸਰਬਜੀਤ ਸਿੰਘ, ਮੇਸ਼ੀ, ਬਿੱਟੂ, ਦੀਪੂ, ਪੰਮੀ, ਸਾਹਿਲ, ਬਬਲੂ, ਰਿਸ਼ੂ, ਗੱਗੂ, ਗਗਨ ਅਰੋੜਾ , ਰਮੇਸ਼ ਕੁਮਾਰ, ਅਵਤਾਰ ਸਿੰਘ, ਡਾ.ਗੁਰਦੀਪ ਸਿੰਘ, ਟੋਨੀ, ਗੁਰਦੀਪ ਸਿੰਘ, ਤਕਦੀਰ ਸਿੰਘ ਆਦਿ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਸੰਧੂ ਵਲੋਂ ਸ਼ਿੰਦਰਪਾਲ ਸਿੰਘ ਆਂਡਲੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਹਰਦੀਪ ਸਿੰਘ ਖੈਹਿਰਾ ਅਤੇ ਗੁਰਦੀਪ ਸਿੰਘ ਖੈਹਿਰਾ ਦੀ ਮਾਤਾ ਬੀਬੀ ਅਮਰ ਕੌਰ ਦਾ ਪਿੰਡ ਦੇ ਸ਼ਮਸ਼ਾਨਘਾਟ ’ਚ ਹ...
Ad Position 24