06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐੱਸ.ਕੇ.ਐੱਮ. ਦੇ ਸੱਦੇ ’ਤੇ ਭੂੰਦੜੀ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਰਵਾਨਾ

ਭੂੰਦੜੀ, 5 ਸਤੰਬਰ (ਕੁਲਦੀਪ ਸਿੰਘ ਮਾਨ)-ਸੰਯੁਕਤ ਕਿਸਾਨ ਮੋਰਚਾ (ਐੱਸ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭੂੰਦੜੀ, 5 ਸਤੰਬਰ (ਕੁਲਦੀਪ ਸਿੰਘ ਮਾਨ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ ’ਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਸਥਾਨਕ ਕਸਬਾ ਭੂੰਦੜੀ ਤੋਂ ਕਿਸਾਨਾਂ ਦਾ ਇੱਕ ਜਥਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਸਿਵੀਆ, ਜਸਪਾਲ ਸਿੰਘ ਜੱਸਾ ਫੋਰਮੈਨ, ਸੁਖਵਿੰਦਰ ਸਿੰਘ ਹੈਪਾ, ਪ੍ਰਧਾਨ ਜਗਰਾਜ ਸਿੰਘ ਤੱਤਲਾ ਦੀ ਅਗਵਾਈ ਹੇਠ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸੰਘਰਸ਼ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਏਕਤਾ ਕਾਇਮ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਗਰਾਜ ਸਿੰਘ, ਅਵਤਾਰ ਸਿੰਘ ਗੋਲੂ, ਸਤਨਾਮ ਸਿੰਘ, ਗੁਰਜੋਤ ਸਿੰਘ ਸਿਵੀਆ, ਜਗਦੀਪ ਸਿੰਘ ਦੀਪੀ, ਹਰਜੋਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਕਾਨਫਰੰਸ ਆਮ ਆਦਮੀ ਪਾਰਟੀ ਦੇ ਕੱਫ਼ਨ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗੀ- ਡੱਲਾ/ਸੰਧੂ/ਧਾਲੀਵਾਲ ਅਗਲੀ ਖ਼ਬਰ ਸਰਦਾਰ ਭਰਪੂਰ ਸਿੰਘ ਸਕੂਲ ’ਚ ਹੋਇਆ ਅਧਿਆਪਕਾਂ ਦਾ ਸਨਮਾਨ
Ad Position 24