06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲੀ ਦਲ ਦੀ ਕਾਨਫਰੰਸ ਆਮ ਆਦਮੀ ਪਾਰਟੀ ਦੇ ਕੱਫ਼ਨ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗੀ- ਡੱਲਾ/ਸੰਧੂ/ਧਾਲੀਵਾਲ

ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਅਗਾਮੀ ਵਿਧਾਨ ਸਭਾ ਚੋਣਾਂ-2027 ਲਈ ਪਾਰਟੀ ਦੀ ਮਜ਼ਬੂਤ ਨੀਂਹ ਰੱਖੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੱਫ਼ਨ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗੀ। ਇਸ ਇਤਿਹਾਸਕ ਕਾਨਫਰੰਸ ਦੀਆਂ ਤਿਆਰੀਆਂ ਅਤੇ ਅਕਾਲੀ ਵਰਕਰਾਂ ਦੀ ਲਾਮਬੰਦੀ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਭਰਵੀਂ ਇਕੱਤਰਤਾ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਅਗਾਮੀ ਵਿਧਾਨ ਸਭਾ ਚੋਣਾਂ-2027 ਲਈ ਪਾਰਟੀ ਦੀ ਮਜ਼ਬੂਤ ਨੀਂਹ ਰੱਖੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੱਫ਼ਨ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗੀ। ਇਸ ਇਤਿਹਾਸਕ ਕਾਨਫਰੰਸ ਦੀਆਂ ਤਿਆਰੀਆਂ ਅਤੇ ਅਕਾਲੀ ਵਰਕਰਾਂ ਦੀ ਲਾਮਬੰਦੀ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਭਰਵੀਂ ਇਕੱਤਰਤਾ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਵਿਸ਼ਾਲ ਅਤੇ ਇਤਿਹਾਸਕ ਕਾਨਫਰੰਸ ਕੀਤੀ ਜਾਵੇਗੀ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ।ਆਗੂਆਂ ਨੇ ਆਖਿਆ ਕਿ ਮੇਲਾ ਛਪਾਰ ਪੰਜਾਬ ਦੀ ਆਪਸੀ ਸ਼ਾਂਝ ਅਤੇ ਸੱਭਿਆਚਾਰ ਦਾ ਪ੍ਰਤੀਕ ਹੈ, ਜਿੱਥੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਪੁੱਜਦੀਆਂ ਹਨ।ਇਸ ਵਾਰ ਦੀ ਸਿਆਸੀ ਕਾਨਫ਼ਰੰਸ ਪੰਜਾਬ ਦੇ ਮੌਜੂਦਾ ਹਾਲਾਤਾਂ, ਸੂਬੇ ਦੇ ਹੱਕਾਂ ਅਤੇ ਲੋਕ ਮੁੱਦਿਆਂ ’ਤੇ ਕੇਂਦਰਿਤ ਹੋਵੇਗੀ, ਜਿੱਥੋਂ ਪੰਜਾਬ ਵਿਰੋਧੀ ਨੀਤੀਆਂ ਦਾ ਖੁਲਾਸਾ ਕਰਦਿਆਂ ਵਿਧਾਨ ਸਭਾ ਚੋਣਾਂ ਦਾ ਬਿਗੁੱਲ ਵਜਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਕਾਨਫਰੰਸ ਨੂੰ ਲੈ ਕੇ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰਾਏਕੋਟ ਤੋਂ ਭਾਰੀ ਗਿਣਤੀ ’ਚ ਅਕਾਲੀ ਵਰਕਰ ਸ਼ਿਰਕਤ ਕਰਨਗੇ ਅਤੇ ਇਹ ਇਕੱਠ ਸਾਬਿਤ ਕਰੇਗਾ ਕਿ ਲੋਕ ਪੰਜਾਬ ਦੀ ਵਾਗਡੋਰ ਮੁੜ ਅਕਾਲੀ ਦਲ ਨੂੰ ਸੌਂਪਣ ਲਈ ਤਿਆਰ ਹਨ। ਇਸ ਤੋਂ ਇਲਾਵਾ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਕਾਨਫਰੰਸ ਦੀਆਂ ਤਿਆਰੀਆਂ ਦੀ ਲੜੀ ਵਜੋਂ 7 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਉਚੇਚੇ ਤੌਰ ’ਤੇ ਪੁੱਜ ਰਹੇ ਹਨ, ਜਿੱਥੇ ਉਹ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਅਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਪਿੰਡ ਸ਼ੇਰੋਂ ਦੇ ਵਸਨੀਕ ਮੋਹਨਜੀਤ ਸਿੰਘ ਸ਼ੇਰੋਂ ਉੱਪਰ ਹੋਏ ਪੁਲਿਸ ਤਸ਼ਦੱਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ਼ਾਰੇ ’ਤੇ ਕੀਤੀ ਗਈ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਜ਼ਿਲ੍ਹੇ ਦੇ ਦੌਰੇ ’ਤੇ ਆਉਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦਾ ਡਟਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਪ੍ਰਧਾਨ ਸੁਖਰਾਜ ਸਿੰਘ ਮਹੇਰਨਾ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਪ੍ਰਿਤਪਾਲ ਸਿੰਘ ਬਾਘਾ ਭੈਣੀ ਦਰੇੜਾ, ਰਾਜ ਸਿੰਘ ਸੱਤੋਵਾਲ, ਮਨਪ੍ਰੀਤ ਸਿੰਘ ਨੱਥੋਵਾਲ, ਕਰਮਜੀਤ ਸਿੰਘ ਨੰਥੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਕੁਲਵੰਤ ਸਿੰਘ ਨੰਗਲ, ਜਗਰਾਜ ਸਿੰਘ ਬੱਸੀਆਂ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਹਰਦੀਪ ਸਿੰਘ ਮਹੇਰਨਾ, ਪੰਚ ਜਸਵੰਤ ਸਿੰਘ ਭੈਣੀ ਬੜਿੰਗਾ, ਸੰਦੀਪ ਸਿੰਘ ਰਾਏਕੋਟ, ਮੈਨੇਜਰ ਅਮਰਜੀਤ ਸਿੰਘ ਮਾਨ, ਦਰਸ਼ਨ ਸਿੰਘ ਬਾਜਵਾ, ਗੁਰਜੀਤ ਜੰਡ, ਮਨਦੀਪ ਸਿੰਘ ਕਾਕਾ ਹਿੱਸੋਵਾਲ, ਬਲਜਿੰਦਰ ਸਿੰਘ ਨੱਥੋਵਾਲ, ਅਭੀ ਨਾਹਰ, ਮੇਜਰ ਸਿੰਘ ਰਾਏਕੋਟ, ਹਰਜਿੰਦਰ ਸਿੰਘ ਬੱਸੀਆਂ, ਸਾਬਕਾ ਸਰਪੰਚ ਰਘਵੀਰ ਸਿੰਘ ਡਾਂਗੋ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਗੁਰਜੀਤ ਸਿੰਘ, ਦੀਪੋ ਰਾਣੀ, ਅਕਸ਼ੇ ਰਾਏਕੋਟ, ਸੁਖਦੇਵ ਸਿੰਘ ਸਹੌਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲੀਲਾਂ ਮੇਘ ਸਿੰਘ ਦੇ ਸ਼ਮਸ਼ਾਨਘਾਟ ’ ਚ ਬਲਦੀ ਚਿਖਾ ’ ਤੇ ਬੱਕਰਿਆਂ ਦੇ ਸਿਰ ਸੁੱਟਣ ਦੇ ਦੋਸ਼ ਹੇਠ ਦੋ ਖ਼ਿਲਾਫ਼ ਮਾਮਲਾ... ਅਗਲੀ ਖ਼ਬਰ ਐੱਸ.ਕੇ.ਐੱਮ. ਦੇ ਸੱਦੇ ’ਤੇ ਭੂੰਦੜੀ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਰਵਾਨਾ
Ad Position 24