07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

9 ਸਤੰਬਰ ਦੀ ਫਰੀਦਕੋਟ ਮਹਾ ਪੰਚਾਇਤ ਲਈ ਬੀ.ਕੇ.ਯੂ. ਸਿੱਧੂਪੁਰ ਨੇ ਕੀਤੀਆਂ ਤਿਆਰੀਆਂ

ਹਲਵਾਰਾ, 6 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਦਕੋਟ ਵਿਖੇ 9 ਸਤੰਬਰ ਨੂੰ ਕੀਤੀ ਜਾ ਰਹੀ ਮਹਾ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਬੀ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਹਲਵਾਰਾ, 6 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਦਕੋਟ ਵਿਖੇ 9 ਸਤੰਬਰ ਨੂੰ ਕੀਤੀ ਜਾ ਰਹੀ ਮਹਾ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਪਿੰਦਰ ਸਿੰਘ ਬੱਗਾ, ਬਲਾਕ ਸੁਧਾਰ ਅਤੇ ਰਾਏਕੋਟ ਦੀ ਮੀਟਿੰਗ ਗੁਰਦੁਆਰਾ ਕੇਂਦਰੀ ਸਾਹਿਬ ਹਲਵਾਰਾ ਵਿਖੇ ਬਲਾਕ ਪ੍ਰਧਾਨ ਅਮਰੀਕ ਸਿੰਘ ਹਲਵਾਰਾ ਅਤੇ ਜਤਿੰਦਰ ਸਿੰਘ ਜੋਤੀ ਹਲਵਾਰਾ ਦੀ ਅਗਵਾਈ ਹੇਠ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ 30 ਮਾਰਚ 2026 ਤੋਂ ਪੀ.ਏ.ਡੀ.ਬੀ. ਬੈਂਕ ਵੱਲੋਂ ਕਿਸਾਨਾਂ ਤੋਂ ਲਏ ਖਾਲੀ ਚੈੱਕ ਵਾਪਸ ਕਰਵਾਉਣ, ਬੈਂਕ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ-ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜੇਲ੍ਹ ਭਰੋ ਅੰਦੋਲਨ ਵੀ ਜਾਰੀ ਹੈ ਅਤੇ ਕਿਸਾਨ ਲਗਾਤਾਰ ਗ੍ਰਿਫ਼ਤਾਰੀਆਂ ਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਗੰਦਾ ਖਾਣਾ ਅਤੇ ਪੀਣ ਲਈ ਗੰਦਾ ਪਾਣੀ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾ-ਖਿਲਾਫ਼ੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਸਵਾਲਾਂ ਅਤੇ ਕਾਲੇ ਝੰਡਿਆਂ ਤੋਂ ਡਰਨ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇ। ਉਨ੍ਹਾਂ ਪਿੰਡ ਸ਼ੇਰੋ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬ ੇਅਦਬੀ ਦੇ ਮਾਮਲੇ ਵਿਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ। ਇਸ ਮੌਕੇ ਜਤਿੰਦਰ ਸਿੰਘ ਜੋਤੀ ਹਲਵਾਰਾ ਬਲਾਕ ਕਿਸਾਨ ਆਗੂ, ਜਗਰੂਪ ਸਿੰਘ ਭੈਣੀ ਦਰੇੜਾ ਬਲਾਕ ਰਾਏਕੋਟ, ਅਵਿੰਦਰ ਸਿੰਘ ਪ੍ਰਧਾਨ ਰਾਜੋਆਣਾ ਕਲਾਂ, ਅਜਮੇਰ ਸਿੰਘ ਪ੍ਰਧਾਨ ਰਾਜੋਆਣਾ ਖੁਰਦ,ਤਾਰਾ ਸਿੰਘ, ਬੂਟਾ ਸਿੰਘ ਬਲਾਕ ਆਗੂ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਕੈਲੇ,ਸੁਖਦੇਵ ਸਿੰਘ ਲੀਲਾ, ਜੀਤਾ ਤੁਗਲ ਬਲਾਕ ਸਕੱਤਰ ਗੁਰਚਰਨ ਸਿੰਘ ਅਕਾਲਗੜ੍ਹ ਪਿੰਦਾ ਕੈਲੇ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਈ ਅਹੁਦੇਦਾਰ ਤੇ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਫ਼ੈਸਲਾ ਇਤਿਹਾਸਕ- ਚੇਅਰਮੈਨ ਡਾ. ਤੇਜਪਾਲ ਗਿੱਲ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਸ:ਸ:ਸ: ਹੇਰਾਂ ਦੀਆਂ ਹਾਕੀ ਟੀਮਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਪਹਿਲੇ ਸਥਾਨ ’ਤੇ ਅੰਡਰ 17 ਤੇ 19 ਲੜ...
Ad Position 24