07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭੂੰਦੜੀ ਵਿਖੇ ਮਹਾਮਾਈ ਦੇ ਜਾਗਰਣ ਮੌਕੇ ਸਾਰੀ ਰਾਤ ਹੋਇਆ ਗੁਣਗਾਨ

ਭੂੰਦੜੀ, 6 ਸਤੰਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਵਿਖੇ ਮਾਂ ਚਿੰਤਪੁਰਨੀ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮਹਾਮਾਈ ਦਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਜਾਗਰਣ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਪਹੁੰਚੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਭੂੰਦੜੀ, 6 ਸਤੰਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਵਿਖੇ ਮਾਂ ਚਿੰਤਪੁਰਨੀ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮਹਾਮਾਈ ਦਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਜਾਗਰਣ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਪਹੁੰਚੇ। ਉਨਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਸੀ ਭਾਈਚਾਰਕ ਸਾਂਝ, ਸ਼ਰਧਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮਹਾਮਾਈ ਦੇ ਜਾਗਰਣ ਦੇ ਪ੍ਰਬੰਧਕਾਂ ਅਤੇ ਸਮੂਹ ਨਗਰ ਨਿਵਾਸੀਆਂ ਨੂੰ ਇਸ ਧਾਰਮਿਕ ਸਮਾਗਮ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਨੰਬਰਦਾਰ ਰਜਿੰਦਰ ਸਿੰਘ ਝੱਮਟ ਅਤੇ ਪੰਚ ਵਿਨੋਦ ਕੁਮਾਰ ਗੋਇਲ ਵੀ ਹਾਜ਼ਰ ਸਨ। ਜਾਗਰਣ ਦੌਰਾਨ ਪਿੰਕੀ ਧਾਲੀਵਾਲ, ਗਾਇਕਾ ਸਪਨਾ ਬਰਾੜ, ਸੋਫ਼ੀਆ ਗਿੱਲ ਸਮੇਤ ਹੋਰਨਾਂ ਗਾਇਕਾਂ ਨੇ ਸਾਰੀ ਰਾਤ ਮਹਾਮਾਈ ਦਾ ਗੁਣਗਾਨ ਕਰਕੇ ਸੰਗਤ ਨੂੰ ਭਗਤੀ-ਰਸ ਨਾਲ ਜੋੜੀ ਰੱਖਿਆ। ਇਸ ਮੌਕੇ ਕੱਢੀਆਂ ਗਈਆਂ ਮਨਮੋਹਕ ਧਾਰਮਿਕ ਝਾਕੀਆਂ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਪ੍ਰਕਾਸ਼ ਸਿੰਘ, ਸ਼ਿੰਦਰ ਸਿੰਘ, ਸੰਤੋਖ ਸਿੰਘ, ਪਾਲ ਸਿੰਘ, ਪ੍ਰਧਾਨ ਮਨਜੀਤ ਕੌਰ, ਗੁਰਜੀਤ ਕੌਰ, ਪੰਚ ਬਲਵੀਰ ਕੌਰ, ਰਾਜਵੀਰ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਜੱਗੀ ਸਿੰਘ, ਕੁਲਵੰਤ ਸਿੰਘ, ਸੁੱਖਾ ਸਿੰਘ, ਰਣਜੀਤ ਸਿੰਘ, ਸ਼ਿੰਦਰਪਾਲ ਸਿੰਘ, ਬਿੰਦਰ ਸਿੰਘ, ਲਾਡੀ ਸਿੰਘ, ਦਿਲਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਇਆਲੀ ਅਤੇ ਸ਼ਿਵਾਲਿਕ ਦੀ ਅਗਵਾਈ ਹੇਠ... ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖ਼ੇ ਅਧਿਆਪਕ ਦਿਵਸ ਮਨਾਇਆ
Ad Position 24