08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਗਵੰਤ ਮਾਨ ਸਰਕਾਰ ਵਲੋਂ ਆਵਾਜ਼ ਉਠਾਉਣ ਵਾਲੇ ਨੌਜਵਾਨ ਉੱਪਰ ਜਬਰ ਢਾਹੁਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਖ਼ਾਲਸਾ

ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੁਲਿਸ ਜ਼ਬਰ ਰਾਹੀਂ ਆਮ ਲੋਕਾਂ ਦੀ ਅਵਾਜ਼ ਨੂੰ ਦਬਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਬਿਕਰਮਜੀਤ ਸਿੰਘ ਖ਼ਾਲਸਾ 08-09-2026
ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੁਲਿਸ ਜ਼ਬਰ ਰਾਹੀਂ ਆਮ ਲੋਕਾਂ ਦੀ ਅਵਾਜ਼ ਨੂੰ ਦਬਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਬੋਲਦਿਆਂ ਕਥਿਤ ਤੌਰ ’ਤੇ ਦੋਸ਼ ਲਗਾਇਆ ਹੈ ਕਿ ਸੂਬੇ ਵਿਚ ਮੁੱਖ ਮੰਤਰੀ ਦੀ ਸ਼ਹਿ ’ਤੇ ਪੁਲਿਸ ਜ਼ਬਰ ਰਾਹੀਂ ਲੋਕਤੰਤਰ ਦਾ ਸ਼ਰ੍ਹੇਆਮ ਘਾਣ ਕੀਤਾ ਜਾ ਰਿਹਾ ਹੈ। ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਮ ਲੋਕਾਂ ਅਤੇ ਰਾਜਸੀ ਵਿਰੋਧੀਆਂ ’ਤੇ ਭਾਰੀ ਜ਼ੁਲਮ ਢਾਹ ਰਹੀ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ‘ਆਪ’ ਸਰਕਾਰ ਲੋਕਾਂ ਦੇ ਵਿਰੋਧ ਤੋਂ ਡਰ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਬੇਰਹਿਮੀ ਨਾਲ ਲੋਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪਿਛਲੇ ਦਿਨੀਂ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਿੰਡ ਸ਼ੇਰੋਂ ਦੇ ਵਸਨੀਕ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨੇ ਸਰਕਾਰ ਦੀਆਂ ਨਾਕਾਮੀਆਂ ’ਤੇ ਸਵਾਲ ਚੁੱਕਦਿਆਂ ਅਤੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜ਼ਾਹਿਰ ਕੀਤਾ ਸੀ ਪਰ ਇਨਸਾਫ਼ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਪੁਲਿਸ ਨੇ ਉਸ ਨੌਜਵਾਨ ਉੱਪਰ ਅੰਨ੍ਹਾ ਜ਼ਬਰ ਢਾਹਿਆ, ਜੋ ਕਾਰਵਾਈ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਨੌਜਵਾਨ ਮੋਹਨਜੀਤ ਸਿੰਘ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਇਸ ਧੱਕੇਸ਼ਾਹੀ ਖ਼ਿਲਾਫ਼ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ ਅਤੇ ਨੌਜਵਾਨ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਕੋਈ ਕਸਰ ਨਹੀਂ ਛੱਡੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ‘ਆਪ’ ਦੇ ਪਤਨ ਦਾ ਕਾਰਨ ਬਣੇਗੀ-ਸਿੰਮਕ, ਭੈਰੋਮੁੰਨਾਂ, ਬਾਠ, ਬਾਦਲ ਅਗਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ
Ad Position 24