ਬੀਕੇਯੂ ਉਗਰਾਹਾਂ ਦੀ ਪਿੰਡ ਬਹਾਦਰਕੇ ਇਕਾਈ ਦੀ ਚੋਣ, ਹਰਨੇਕ ਸਿੰਘ ਬਣੇ ਪ੍ਰਧਾਨ
ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬਹਾਦਰਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਵਿਚ ਯੂਨੀਅਨ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬਹਾਦਰਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਵਿਚ ਯੂਨੀਅਨ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਹਾਰਦਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਹਰਨੇਕ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਸਕੱਤਰ ਗੁਰਜੰਟ ਸਿੰਘ, ਖ਼ਜਾਨਚੀ ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ, ਕਰਮਜੀਤ ਸਿੰਘ, ਅਰਵਿੰਦਰ ਸਿੰਘ, ਸੁਖਚੈਨ ਸਿੰਘ, ਗਗਨਦੀਪ ਸਿੰਘ, ਓਮ ਪ੍ਰਕਾਸ ਤੇ ਗੁਰਪ੍ਰੀਤ ਸਿੰਘ ਸਾਰੇ ਮੈਂਬਰ ਚੁਣੇ ਗਏ। ਇਸ ਮੌਕੇ ਸਤਪਾਲ ਸਿੰਘ ਲਾਡੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੁਧਿਆਣੇ ਵਿਖੇ ਯੂਨੀਅਨ ਵਲੋਂ ਕਿਸਾਨੀ ਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਧਰਨੇ ’ਚ ਸ਼ਮੂਲੀਅਤ ਕੀਤੀ ਜਾਵੇ।