08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੀ.ਏ.ਸੀ. ਕਮੇਟੀ ਤੇ ਜਨਰਲ ਕੌਂਸਲ ’ਚ ਅਹੁਦੇਦਾਰੀਆਂ ਮਿਲਣ ’ਤੇ ਚੇਅਰਮੈਨ ਸਹਿਬਾਜ਼ਪੁਰਾ ਤੇ ਨੱਥੋਵਾਲ ਦਾ ਵਿਸ਼ੇਸ਼ ਸਨਮਾਨ

ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਰਾਜਸੀ ਰਣਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਾਰਟੀ ਦੀ ਉੱਚ ਪੱਧਰੀ ‘ਰਾਜਸੀ ਮਾਮਲਿਆਂ ਬਾਰੇ ਕਮੇਟੀ’ (ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਰਾਜਸੀ ਰਣਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਾਰਟੀ ਦੀ ਉੱਚ ਪੱਧਰੀ ‘ਰਾਜਸੀ ਮਾਮਲਿਆਂ ਬਾਰੇ ਕਮੇਟੀ’ (ਪੀ.ਏ.ਸੀ) ਵਿਚ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਜ਼ਮੀਨੀ ਪੱਧਰ ’ਤੇ ਅਕਾਲੀ ਦਲ ਨੂੰ ਸਮਰਪਿਤ ਰਹਿ ਕੇ ਸੇਵਾਵਾਂ ਨਿਭਾਉਣ ਵਾਲੇ ਆਗੂ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤਾ ਗਿਆ ਹੈ। ਇੰਨ੍ਹਾਂ ਨਵ-ਨਿਯੁਕਤ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਮਿਹਨਤੀ, ਵਫ਼ਾਦਾਰ ਅਤੇ ਟਕਸਾਲੀ ਵਰਕਰਾਂ ਦਾ ਸਤਿਕਾਰ ਕਰਦਾ ਆਇਆ ਹੈ, ਜਿਸ ਤਹਿਤ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਅਤੇ ਮਨਪ੍ਰੀਤ ਸਿੰਘ ਨੱਥੋਵਾਲ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਨਾਲ ਨਾ ਸਿਰਫ਼ ਇਲਾਕੇ ਵਿਚ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ, ਸਗੋਂ ਆਮ ਵਰਕਰਾਂ ਵਿਚ ਵੀ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲੇਗਾ। ਨਵ-ਨਿਯੁਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ’ਤੇ ਖ਼ਰੇ ਉੱਤਰਦਿਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਪ੍ਰਿਤਪਾਲ ਸਿੰਘ ਬਾਘਾ ਭੈਣੀ ਦਰੇੜਾ, ਰਾਜ ਸਿੰਘ ਸੱਤੋਵਾਲ, ਕਰਮਜੀਤ ਸਿੰਘ ਨੱਥੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਕੁਲਵੰਤ ਸਿੰਘ ਨੰਗਲ, ਜਗਰਾਜ ਸਿੰਘ ਬੱਸੀਆਂ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਹਰਦੀਪ ਸਿੰਘ ਮਹੇਰਨਾ, ਪੰਚ ਜਸਵੰਤ ਸਿੰਘ ਭੈਣੀ ਬੜਿੰਗਾ, ਸੰਦੀਪ ਸਿੰਘ ਰਾਏਕੋਟ, ਮੈਨੇਜਰ ਅਮਰਜੀਤ ਸਿੰਘ ਮਾਨ, ਡਾ.ਜਗਰਾਜ ਸਿੰਘ ਰਾਜਗੜ੍ਹ, ਦਰਸ਼ਨ ਸਿੰਘ ਬਾਜਵਾ, ਗੁਰਜੀਤ ਜੰਡ, ਮਨਦੀਪ ਸਿੰਘ ਕਾਕਾ ਹਿੱਸੋਵਾਲ, ਬਲਜਿੰਦਰ ਸਿੰਘ ਨੱਥੋਵਾਲ, ਅਭੀ ਨਾਹਰ, ਮੇਜਰ ਸਿੰਘ ਰਾਏਕੋਟ, ਹਰਜਿੰਦਰ ਸਿੰਘ ਬੱਸੀਆਂ, ਸਾਬਕਾ ਸਰਪੰਚ ਰਘਵੀਰ ਸਿੰਘ ਡਾਂਗੋਂ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਗੁਰਜੀਤ ਸਿੰਘ, ਅਕਸ਼ੇ ਰਾਏਕੋਟ, ਸੁਖਦੇਵ ਸਿੰਘ ਸਹੌਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਡਬਲ ਇੰਜਣ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ-ਸਰਕਲ ਪ੍ਰਧਾਨ ਸੰਜੀਵ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨਾਂਅ ਦਿੱਤਾ ਮੈਮੋਰੰਡਮ
Ad Position 24