ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਡਬਲ ਇੰਜਣ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ-ਸਰਕਲ ਪ੍ਰਧਾਨ ਸੰਜੀਵ
ਸਾਹਨੇਵਾਲ, 7 ਸਤੰਬਰ (ਹਨੀ ਚਾਠਲੀ)-ਨੇੜੇ ਆ ਰਹੀਆਂ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਭਾਜਪਾ ਵੱਡੀ ਜਿੱਤ ਹਾਸਲ ਕਰ ਕੇ ਡਬਲ ਇੰਜਣ ਵਾਲੀ ਪੰਜਾਬ ਅੰਦਰ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਗੱਲਬਾਤ ਕਰਦਿਆਂ ਕੀਤਾ।
ਸਾਹਨੇਵਾਲ, 7 ਸਤੰਬਰ (ਹਨੀ ਚਾਠਲੀ)-ਨੇੜੇ ਆ ਰਹੀਆਂ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਭਾਜਪਾ ਵੱਡੀ ਜਿੱਤ ਹਾਸਲ ਕਰ ਕੇ ਡਬਲ ਇੰਜਣ ਵਾਲੀ ਪੰਜਾਬ ਅੰਦਰ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਸੰਜੀਵ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਅਧਾਰ ਦਿਨੋਂ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਪੰਜਾਬ ਵਿਚ ਬਣੇਗੀ ਜਿਸ ਦਾ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ‘ਚ ਆਪ ਦੀ ਸਰਕਾਰ ਨੇ ਕਰਜ਼ੇ ਲੈ ਲੈ ਕੇ ਪੰਜਾਬ ਨੂੰ ਬੇਹਾਲ ਕੀਤਾ ਹੋਇਆ ਹੈ ਤੇ ਹੁਣ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਡਬਲ ਇੰਜਣ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੋ ਗਈ ਹੈ ਅਤੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਨੂੰ ਵਿਸ਼ੇਸ਼ ਪੈਕੇਜ ਮਿਲਣਗੇ ਅਤੇ ਪੰਜਾਬ ਪਹਿਲਾ ਦੀ ਤਰ੍ਹਾਂ ਹੀ ਖ਼ੁਸ਼ਹਾਲ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆ ਜਾ ਰਹੀਆ ਹਨ ਅਤੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਵਿਚ ਜਾ ਕੇ ਭਾਜਪਾ ਦਾ ਪ੍ਰਚਾਰ ਕਰਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਅਰਜੁਨ ਸਿੰਘ, ਕਮਲ ਸਿੰਘ ਪ੍ਰਧਾਨ ਯੁਵਾ ਮੋਰਚਾ ਸਰਕਲ ਸਾਹਨੇਵਾਲ, ਵਿਸ਼ਾਲ ਕੁਮਾਰ ਵਾਈਸ ਪ੍ਰਧਾਨ ਯੁਵਾ ਮੋਰਚਾ ਸਰਕਲ ਸਾਹਨੇਵਾਲ ਆਦਿ ਹਾਜ਼ਰ ਸਨ।