09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖ਼ਾਲਸਾ ਕਾਲਜ ਸੁਧਾਰ ਦੇ ਬੀ.ਵਾਕ. ਮੈਡੀਕਲ ਵਿਦਿਆਰਥੀ ਯੂਨੀਵਰਸਿਟੀ ਦੇ ਸਿਖ਼ਰਲੇ ਪੰਜ ਸਥਾਨਾਂ ’ਤੇ ਕਾਬਜ਼

ਗੁਰਸਰ ਸੁਧਾਰ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰਸਰ ਸੁਧਾਰ ਦੇ ਬੀ. ਵਾਕ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਗੁਰਸਰ ਸੁਧਾਰ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰਸਰ ਸੁਧਾਰ ਦੇ ਬੀ.ਵਾਕ. ਮੈਡੀਕਲ ਲੈਬ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਸੈਸ਼ਨ 2023-2026 ਦੀ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੇ ਸਾਰੇ ਪੰਜ ਸਿਖ਼ਰਲੇ ਸਥਾਨ ਆਪਣੇ ਨਾਮ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਚੰਚਲ ਨੇ 85 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚ ਪਹਿਲਾ, ਕਾਇਨਾਤ ਨੇ 83.9 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਰਾਜਨ ਨੇ 81.5 ਪ੍ਰਤੀਸ਼ਤ ਅੰਕਾਂ ਨਾਲ ਤੀਜਾ, ਅਨਮੋਲਪ੍ਰੀਤ ਕੌਰ ਨੇ 79.39 ਪ੍ਰਤੀਸ਼ਤ ਅੰਕਾਂ ਨਾਲ ਚੌਥਾ ਜਦਕਿ ਖੁਸ਼ਪ੍ਰੀਤ ਨੇ 79.33 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ ’ਤੇ ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ, ਵਿਭਾਗ ਮੁਖੀ ਪ੍ਰੋ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ ਕਮਲਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਹਾਰਦਿਕ ਵਧਾਈ ਦਿੰਦਿਆਂ ਉੱਚ ਸਿੱਖਿਆ ਸਮੇਤ ਪੇਸ਼ੇਵਰ ਜੀਵਨ ਵਿਚ ਵੀ ਉੱਤਮਤਾ ਹਾਸਲ ਕਰਨ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਸਿਖ਼ਰਲੀਆ ਪੰਜ ਪੁਜੀਸ਼ਨਾਂ ਹਾਸਲ ਕਰਨਾ ਵਿਭਾਗ ਤੇ ਕਾਲਜ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਵਿਭਾਗ ਦੇ ਅਧਿਆਪਕਾਂ ਦੇ ਮਾਰਗਦਰਸ਼ਨ, ਸਮਰਪਣ ਅਤੇ ਨਿਰੰਤਰ ਯਤਨਾਂ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਬਾਰਨਹਾੜਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ... ਅਗਲੀ ਖ਼ਬਰ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਰਾਏਕੋਟ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ
Ad Position 24