09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭੁਪਿੰਦਰ ਸਿੰਘ ਬਾਰਨਹਾੜਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ ਬਾਰਨਹਾੜਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਸਿੰਮਕ ਦਾ ਕੀਤਾ ਧੰਨਵਾਦ

ਹੰਬੜਾਂ, 8 ਸਤੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਬਾਰਨਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ਤੇ ਹਲਕਾ ਗਿੱਲ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ. ਬਾਰਨਹਾੜਾ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ।

Ad Position 21
repet_subhas-goyals [Copy P29]
ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਭੁਪਿੰਦਰ ਸਿੰਘ ਬਾਰਨਹਾੜਾ। 09-09-2026
ਹੰਬੜਾਂ, 8 ਸਤੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਬਾਰਨਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ਤੇ ਹਲਕਾ ਗਿੱਲ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ. ਬਾਰਨਹਾੜਾ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ। ਬਾਰਨਹਾੜਾ ਦੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਬਾਰਨਹਾੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਵਿਧਾਨ ਸਭਾ ਹਲਕਾ ਗਿੱਲ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸ. ਬਾਰਨਹਾੜਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੌਂਪੀ ਗਈ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਦੀ ਜਿੰੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਹਲਕਾ ਗਿੱਲ ’ਚ ਪਾਰਟੀ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤ ਬਣਾ ਕੇ ਆਗਾਮੀ ਚੋਣਾਂ ’ਚ ਹਲਕਾ ਗਿੱਲ ਅੰਦਰ ਸ਼੍ਰਮਣੀ ਅਕਾਲੀ ਦਲ (ਬ) ਦੀ ਸ਼ਾਨਦਾਰ ਜਿੱਤ ਦਰਜ ਕਰਵਾਏ ਜਾਣ ਵਿਚ ਬਣਦਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਪ੍ਰਧਾਨ ਦਮਦਮੀ ਵਲੋਂ ਬਿਰਾਦਰੀ ਨਾਲ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਕਾਲਜ ਸੁਧਾਰ ਦੇ ਬੀ.ਵਾਕ. ਮੈਡੀਕਲ ਵਿਦਿਆਰਥੀ ਯੂਨੀਵਰਸਿਟੀ ਦੇ ਸਿਖ਼ਰਲੇ ਪੰਜ ਸਥਾਨਾਂ ’ਤੇ ਕਾਬਜ਼
Ad Position 24