09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਕੈਬਨਿਟ ਮੰਤਰੀਆਂ ਨਾਲ ਅਹਿਮ ਮੀਟਿੰਗਾਂ

ਰਾਏਕੋਟ, 8 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਵੱਖ-ਵੱਖ ਮੰਗਾਂ ਦੇ ਸਥਾਈ ਹੱਲ ਲਈ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ 2 ਕੈਬਨਿਟ ਮੰਤਰੀਆਂ ਨਾਲ ਵੱਖ-ਵੱਖ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਵਫ਼ਦ ਨੇ ਮੰਤਰੀ ਸਾਹਿਬਾਨਾਂ ਨੂੰ ਮੰਗ ਪੱਤਰ ਸੌਂਪ ਕੇ ਮੰਡੀਕਰਨ ਪ੍ਰਣਾਲੀ ਨਾਲ ਜੁੜ੍ਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰਾਏਕੋਟ, 8 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਵੱਖ-ਵੱਖ ਮੰਗਾਂ ਦੇ ਸਥਾਈ ਹੱਲ ਲਈ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ 2 ਕੈਬਨਿਟ ਮੰਤਰੀਆਂ ਨਾਲ ਵੱਖ-ਵੱਖ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਵਫ਼ਦ ਨੇ ਮੰਤਰੀ ਸਾਹਿਬਾਨਾਂ ਨੂੰ ਮੰਗ ਪੱਤਰ ਸੌਂਪ ਕੇ ਮੰਡੀਕਰਨ ਪ੍ਰਣਾਲੀ ਨਾਲ ਜੁੜ੍ਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਅਪੀਲ ਕੀਤੀ। ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਪਹਿਲੀ ਮੀਟਿੰਗ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਤੋਂ ਬਾਅਦ ਦੂਜੀ ਅਹਿਮ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ, ਜੋ ਕਿ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਪੱਕੇ ਤੌਰ ’ਤੇ ਨਿਪਟਾਰਾ ਕਰਨ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਚੇਅਰਮੈਨ ਵੀ ਹਨ। ਇਸ ਮੌਕੇ ਦੋਵਾਂ ਮੀਟਿੰਗਾਂ ਦੌਰਾਨ ਝੋਨੇ ਦੇ ਸੀਜ਼ਨ ਦੀ ਲਿਫ਼ਟਿੰਗ, ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ, ਬਾਰਦਾਨੇ ਦੀ ਉਪਲੱਬਧਤਾ ਅਤੇ ਆੜ੍ਹਤ ਨਾਲ ਸੰਬੰਧਿਤ ਹੋਰ ਪ੍ਰਸ਼ਾਸਨਿਕ ਮਸਲਿਆਂ ’ਤੇ ਗੰਭੀਰਤਾ ਨਾਲ ਗੱਲਬਾਤ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਆੜ੍ਹਤੀਆਂ ਆਗੂਆਂ ਨੇ ਦੱਸਿਆ ਕਿ ਦੋਵਾਂ ਮੰਤਰੀ ਸਾਹਿਬਾਨਾਂ ਨੇ ਆੜ੍ਹਤੀਆ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਬਹੁਤ ਹਮਦਰਦੀ ਅਤੇ ਗੰਭੀਰਤਾ ਨਾਲ ਸੁਣਿਆ ਹੈ। ਮੰਤਰੀਆਂ ਸਾਹਿਬਾਨਾਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੇ ਸਾਰੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਢੁੱਕਵਾਂ ਅਤੇ ਪੱਕਾ ਹੱਲ ਕੱਢਣ ਲਈ ਵਚਨਬੱਧ ਹੈ। ਇਸ ਮੁਲਾਕਾਤ ਸਮੇਂ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਸ਼ਾਮਿਲ ਸੀ। ਉਨ੍ਹਾਂ ਤੋਂ ਇਲਾਵਾ ਰਜਿੰਦਰ ਅਰੋੜਾ ਜਨਰਲ ਸਕੱਤਰ, ਪੁਨੀਤ ਜੈਨ ਜਨਰਲ ਸਕੱਤਰ ਆਰਗੇਨਾਈਜ਼ਿੰਗ, ਗੌਰਵ ਥੱਮਨ ਆਫ਼ਿਸ ਸਕੱਤਰ ਅਤੇ ਕਮਲ ਕਿਸ਼ੋਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਸਮੂਹ ਆੜ੍ਹਤੀਆਂ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਹਰ ਇੱਕ ਆੜ੍ਹਤੀਏ ਦੇ ਹੱਕਾਂ ਦੀ ਰਾਖੀ ਲਈ ਦਿਨ-ਰਾਤ ਤਤਪਰ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਆਉਣ ਵਾਲੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇਨ੍ਹਾਂ ਹੋਈਆਂ ਮੀਟਿੰਗਾਂ ’ਤੇ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਵਲੋਂ ਸੂਬਾ ਕਮੇਟੀ ਦਾ ਧੰਨਵਾਦ ਕਰਦਿਆਂ ਸਮਰਥਨ ਕੀਤਾ ਗਿਆ ਕਿ ਜੋ ਸੂਬਾ ਕਮੇਟੀ ਵਲੋਂ ਆੜ੍ਹਤੀਆਂ ਵਰਗ ਦੇ ਅਹਿਮ ਮਸਲਿਆਂ ਦੇ ਹੱਲ ਲਈ ਪਹਿਲਕਦਮੀ ਕੀਤੀ ਗਈ ਹੈ, ਉਸ ਨਾਲ ਸੂਬੇ ਦੇ ਸਮੁੱਚੇ ਆੜ੍ਹਤੀਆਂ ਵਰਗ ਨੂੰ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵਿਦਿਆਰਥੀ ਨਾਲ ਰੈਗਿੰਗ ਮਾਮਲੇ ’ਚ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇ-ਭਾਈ ਗੁਰਚਰਨ ਸ... ਅਗਲੀ ਖ਼ਬਰ ਕ੍ਰਾਂਤੀਕਾਰੀ ਲੋਕ ਸ਼ਾਇਰ ਅਵਤਾਰ ਪਾਸ਼ ਦੇ ਜਨਮ ਦਿਵਸ ਸਮਾਗਮ ’ਚ ਪੁੱਜਣ ਦਾ ਸੱਦਾ
Ad Position 24