09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਿੱਖ ਵਿਦਿਆਰਥੀ ਨਾਲ ਰੈਗਿੰਗ ਮਾਮਲੇ ’ਚ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇ-ਭਾਈ ਗੁਰਚਰਨ ਸਿੰਘ ਗਰੇਵਾਲ

ਜਗਰਾਉਂ, 8 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਹੋਈ ਹੈ, ਪਰ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਗਰਾਉਂ, 8 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਹੋਈ ਹੈ, ਪਰ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਐਜੂਕੇਸ਼ਨ ਇੰਸਟੀਟਿਊਸ਼ਨ ਪ੍ਰੋਹਿਬਿਸ਼ਨ ਆਫ ਰੈਗਿੰਗ ਐਕਟ 2009 ਦੀ ਧਾਰਾ 5 ਅਨੁਸਾਰ, ਰੈਗਿੰਗ ਰੋਕਣ ਜਾਂ ਰਿਪੋਰਟ ਕਰਨ ਵਿੱਚ ਜਾਣਬੁੱਝ ਕੇ ਨਾਕਾਮ ਰਹਿਣ ਵਾਲੇ ਸੰਸਥਾ ਮੁਖੀ ਜਾਂ ਜ਼ਿੰਮੇਵਾਰ ਅਧਿਕਾਰੀ ਨੂੰ ਦੋ ਸਾਲ ਤੱਕ ਦੀ ਕੈਦ ਜਾਂ 25,000 ਤੱਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਇਸ ਲਈ ਸਿਰਫ਼ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕਾਫ਼ੀ ਨਹੀਂ। ਸਕੂਲ ਪ੍ਰਬੰਧਨ ਦੀ ਲਾਪਰਵਾਹੀ ਜਾਂ ਘਟਨਾ ਨੂੰ ਛੁਪਾਉਣ ਸਬੰਧੀ ਨਿਰਪੱਖ ਜਾਂਚ ਕਰਕੇ, ਦੋਸ਼ ਸਾਬਤ ਹੋਣ ’ਤੇ ਪ੍ਰਿੰਸੀਪਲ ਅਤੇ ਜ਼ਿੰਮੇਵਾਰ ਪ੍ਰਬੰਧਕਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰਕੇ ਕਾਨੂੰਨੀ ਰਵਾਈ ਕੀਤੀ ਜਾਵੇ। ਭਾਈ ਗਰੇਵਾਲ ਨੇ ਕਿਹਾ ਕਿ ਅਸੀਂ ਇਕਪਾਸੜ ਕਾਰਵਾਈ ਦੀ ਨਿਖੇਧੀ ਕਰਦੇ ਹਾਂ ਅਤੇ ਸੁੱਖੂ ਸਰਕਾਰ ਤੋਂ ਕਾਨੂੰਨ ਸਭ ਲਈ ਬਰਾਬਰ ਲਾਗੂ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦਸਤਾਰ, ਕੇਸਾਂ ਜਾਂ ਧਾਰਮਿਕ ਪਹਿਚਾਣ ਕਰਕੇ ਕਿਸੇ ਸਿੱਖ ਬੱਚੇ ਨੂੰ ਨਿਸ਼ਾਨਾ ਬਣਾਉਣਾ ਹੋਰ ਵੀ ਗੰਭੀਰ ਮਾਮਲਾ ਹੈ। ਬੱਚਿਆਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਸਰਕਾਰ ਤੇ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਹਿਮਾਚਲ ਸਰਕਾਰ ਤੁਰੰਤ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਅਤੇ ਜਿਸ ਦੀ ਜਿੰਨ੍ਹੀ ਜ਼ਿੰਮੇਵਾਰੀ ਬਣਦੀ ਹੈ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕਰੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕਿਸਾਨ ਮੋਰਚੇ ਤੋਂ ਪਰਤੇ ਦੇਹੜਕੇ ਦੇ ਕਿਸਾਨਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਕੈਬਨਿਟ ਮੰਤਰੀਆਂ ਨਾਲ ਅਹਿਮ ਮੀਟਿੰਗਾਂ
Ad Position 24