09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜਗਰਾਉਂ ’ਚ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਡੀ.ਏ. ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਆਗੂ

ਜਗਰਾਉਂ, 8 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਿਵਿਲ ਸਕੱਤਰੇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਕਰਮਚਾਰੀਆਂ ਦੇ ਹੜਤਾਲ ਦੇ ਸਮਰਥਨ ਵਿੱਚ ਅੱਜ ਜਗਰਾਉਂ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਟੈਕਨੀਕਲ ਸਰਵਿਸ ਯੂਨੀਅਨ ਤੇ ਜੁਆਇੰਟ ਫੋਰਮ ਪੰਜਾਬ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਗਰਾਉਂ, 8 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਿਵਿਲ ਸਕੱਤਰੇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਕਰਮਚਾਰੀਆਂ ਦੇ ਹੜਤਾਲ ਦੇ ਸਮਰਥਨ ਵਿੱਚ ਅੱਜ ਜਗਰਾਉਂ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਟੈਕਨੀਕਲ ਸਰਵਿਸ ਯੂਨੀਅਨ ਤੇ ਜੁਆਇੰਟ ਫੋਰਮ ਪੰਜਾਬ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਟੀ.ਐੱਸ.ਯੂ. ਦੇ ਡਵੀਜ਼ਨ ਪ੍ਰਧਾਨ ਤੇ ਬਿਜਲੀ ਕਾਮਾ ਪੰਜਾਬ ਦੇ ਕੈਸ਼ੀਅਰ ਅਵਤਾਰ ਸਿੰਘ ਕਲੇਰ, ਜ਼ੋਨਲ ਪ੍ਰਧਾਨ ਸੁਖਵਿੰਦਰ ਸਿੰਘ ਕਾਉਂਕੇ ਤੇ ਡਵੀਜ਼ਨ ਆਗੂ ਪਰਮਜੀਤ ਸਿੰਘ ਚੀਮਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਅੱਖੜ ਰਵਈਏ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਸਵੱਦੀ, ਭੁਪਿੰਦਰ ਸਿੰਘ ਸੇਖੋਂ, ਅਪਤਿੰਦਰ ਸਿੰਘ ਸਿੱਧੂ, ਮਨਜੀਤ ਕੁਮਾਰ, ਅਮਨਦੀਪ ਸਿੰਘ ਡੱਲਾ, ਅਜਮੇਰ ਸਿੰਘ ਕਲੇਰ, ਕੁਲਦੀਪ ਸਿੰਘ ਮਲਕ, ਸੁਖਚੈਨ ਸਿੰਘ ਜੇ.ਈ., ਹਰਪ੍ਰੀਤ ਸਿੰਘ ਜੇ.ਈ., ਹਰਮੇਲ ਸਿੰਘ ਜੇ.ਈ., ਹਰਵਿੰਦਰ ਸਿੰਘ ਚੀਮਨਾਂ ਜੇ.ਈ., ਹਰਦੀਪ ਸਿੰਘ ਢੋਲਣ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਾਮ ਚੰਦਰ, ਮਨਦੀਪ ਸਿੰਘ ਭਦੌੜ, ਕਰਮਜੀਤ ਸਿੰਘ, ਮਨਦੀਪ ਸਿੰਘ ਕਮਾਲਪੁਰਾ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਕਲੇਰ, ਗੁਰਿੰਦਰ ਸਿੰਘ ਡਾਂਗੀਆਂ, ਮਾਨਵਪ੍ਰੀਤ ਸਿੰਘ, ਅਲੋਕ ਕੁਮਾਰ ਹਰਿਆਣਾ, ਰਿੰਕੂ ਸਿੰਘ, ਇੰਦਰਜੀਤ ਸਿੰਘ, ਤਕਦੀਰ ਸਿੰਘ, ਸਨਮ ਕਾਉਂਕੇ, ਸਿਮਰਨ ਸਿੰਘ, ਪਵਨਦੀਪ ਸਿੰਘ, ਅਮਰਜੀਤ ਸਿੰਘ ਆਦਿ ਨੇ ਵੀ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅੜ੍ਹੀਅਲ ਰਵੱਈਏ ਦੀ ਆਲੋਚਨਾ ਕਰਦਿਆਂ ਤਿੱਖੀ ਨਾਅਰੇਬਾਜ਼ੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ ਹੋਇਆ ਅਗਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ’ਚ ਛਪਾਰ ਕਾਨਫਰੰਸ ’ਚ ਵਰਕਰਾਂ ਦਾ ਭਾਰੀ ਇਕੱਠ ਹੋਵੇਗਾ- ਚੀਮਾ, ਮਠਾੜੂ, ਤੂਰ
Ad Position 24