ਮੁਹੱਲਾ ਅੱਗਰਵਾਲ ’ਚ ਸੀਵਰੇਜ ਜਾਮ ਹੋਣ ਕਾਰਨ ਗਲੀਆਂ ਬਣੀਆਂ ਛੱਪੜ, ਲੋਕਾਂ ’ਚ ਰੋਸ
ਰਾਏਕੋਟ, 9 ਸਤੰਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਮੁਹੱਲਾ ਅੱਗਰਵਾਲ ਵਿਖੇ ਪਿਛਲੇ ਕੁਝ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਪੂਰੀ ਗਲੀ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ। ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਗਲੀਆਂ ਵਿੱਚ ਜਮ੍ਹਾਂ ਹੋਣ ਕਾਰਨ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਦਾ ਇੱਥੋਂ ਲੰਘਣਾ ਦੁਸ਼ਵਾਰ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਏਕੋਟ, 9 ਸਤੰਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਮੁਹੱਲਾ ਅੱਗਰਵਾਲ ਵਿਖੇ ਪਿਛਲੇ ਕੁਝ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਪੂਰੀ ਗਲੀ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ। ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਗਲੀਆਂ ਵਿੱਚ ਜਮ੍ਹਾਂ ਹੋਣ ਕਾਰਨ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਦਾ ਇੱਥੋਂ ਲੰਘਣਾ ਦੁਸ਼ਵਾਰ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੇੜੇ ਹੀ ਸਥਿਤ ਮੰਦਰ ਕੋਲ ਫੈਲੀ ਗੰਦਗੀ ਕਾਰਨ ਪੂਜਾ-ਅਰਚਨਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈ ਰਿਹਾ ਹੈ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਲੋਕਾਂ ਵਿੱਚ ਨਗਰ ਪ੍ਰਸ਼ਾਸਨ ਪ੍ਰਤੀ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਗੰਦਾ ਪਾਣੀ ਮੁਹੱਲੇ ਦੀਆਂ ਗਲੀਆਂ ਵਿੱਚ ਫੈਲ ਰਿਹਾ ਹੈ, ਇਸ ਕਾਰਨ ਇਲਾਕੇ ਵਿੱਚ ਮੱਛਰ-ਮੱਖੀਆਂ ਪਨਪਣ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਗੰਭੀਰ ਖ਼ਦਸ਼ਾ ਬਣਿਆ ਹੋਇਆ ਹੈ। ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਬੰਦ ਪਏ ਸੀਵਰੇਜ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾ ਕੇ ਲੋਕਾਂ ਨੂੰ ਇਸ ਨਰਕ ਭਰੀ ਸਥਿਤੀ ਤੋਂ ਨਿਜਾਤ ਦਿਵਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਨਗਰ ਪ੍ਰਸ਼ਾਸਨ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾ ਕੇ ਸ਼ੋਸ਼ਲ ਮੀਡੀਆਂ ’ਤੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਿਹਾ ਹੈ, ਪ੍ਰੰਤੂ ਦੂਜੇ ਪਾਸੇ ਸ਼ਹਿਰ ਵਾਸੀ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜ਼ਬੂਰ ਹਨ।