09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗਰਭਵਤੀ ਵਿਆਹੁਤਾ ਦੇ ਕਤਲ ਮਾਮਲੇ ਵਿਚ ਮੁਲਜ਼ਮਾਂ ਦਾ ਦੋ ਦਿਨਾ ਪੁਲਿਸ ਰਿਮਾਂਡ

ਹਲਵਾਰਾ, 9 ਸਤੰਬਰ (ਮਨਦੀਪ ਸਿੰਘ ਉੱਭੀ)-ਮਹਿਤਾਬਗੜ੍ਹ ਘੁੰਗਰਾਣਾ, ਜ਼ਿਲ੍ਹਾ ਲੁਧਿਆਣਾ ਦੀ ਵਿਆਹੁਤਾ ਹਰਪ੍ਰੀਤ ਕੌਰ ਦੀ ਪਿੰਡ ਬੁਰਜ ਲਿੱਟਾ ਵਿਖੇ ਕੁੱਟਮਾਰ ਕਰਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਥਾਣਾ ਸੁਧਾਰ ਦੀ ਪੁਲਿਸ ਵਲੋਂ ਉਸਦੇ ਪਤੀ, ਸਹੁਰੇ ਅਤੇ ਦਾਦਾ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿੱਚ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਸਹੁਰਾ ਨਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਹਲਵਾਰਾ, 9 ਸਤੰਬਰ (ਮਨਦੀਪ ਸਿੰਘ ਉੱਭੀ)-ਮਹਿਤਾਬਗੜ੍ਹ ਘੁੰਗਰਾਣਾ, ਜ਼ਿਲ੍ਹਾ ਲੁਧਿਆਣਾ ਦੀ ਵਿਆਹੁਤਾ ਹਰਪ੍ਰੀਤ ਕੌਰ ਦੀ ਪਿੰਡ ਬੁਰਜ ਲਿੱਟਾ ਵਿਖੇ ਕੁੱਟਮਾਰ ਕਰਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਥਾਣਾ ਸੁਧਾਰ ਦੀ ਪੁਲਿਸ ਵਲੋਂ ਉਸਦੇ ਪਤੀ, ਸਹੁਰੇ ਅਤੇ ਦਾਦਾ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿੱਚ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਸਹੁਰਾ ਨਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਚਾਚਾ ਦਰਸ਼ਨ ਸਿੰਘ ਅਤੇ ਪਿਤਾ ਜਗਤਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਪ੍ਰੀਤ ਸਿੰਘ ਪੁੱਤਰ ਜਗਦੀਪ ਸਿੰਘ, ਉਸਦੇ ਪਿਤਾ ਜਗਦੀਪ ਸਿੰਘ ਅਤੇ ਦਾਦਾ ਨਗਿੰਦਰ ਸਿੰਘ ਵਾਸੀ ਬੁਰਜ ਲਿੱਟਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਤਲ ਵਿੱਚ ਵਰਤੇ ਗਏ ਸਮਾਨ ਦੀ ਬਰਾਮਦਗੀ ਵੀ ਕਾਰਵਾਈ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਹਰਪ੍ਰੀਤ ਕੌਰ ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਹੋਇਆ ਸੀ ਅਤੇ ਇਸੇ ਮਹੀਨੇ ਉਸਦੇ ਵਿਆਹ ਨੂੰ ਇੱਕ ਸਾਲ ਪੂਰਾ ਹੋਣਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਥਾਣਾ ਮੁਖੀ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਮੁਕੱਦਮੇ ਵਿਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕਾ ਦੇ ਭਰਾ ਦੇ ਵਿਦੇਸ਼ ਤੋਂ ਆਉਣ ਉਪਰੰਤ ਹਰਪ੍ਰੀਤ ਕੌਰ ਦਾ ਸਸਕਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਬੇਹੱਦ ਨਿੰਦਣਯੋਗ ਤੇ ਸ਼ਰਮਨਾਕ ਕਾਰਾ-ਹਰਬੀਰ ਸਿੰਘ ਇਯਾਲੀ
Ad Position 24