09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜਗਰਾਉਂ ਨੂੰ ਸਾਫ਼ - ਸੁਥਰਾ ਤੇ ਸੁੰਦਰ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ - ਬੀਬੀ ਮਾਣੂੰਕੇ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਜਗਰਾਉਂ ਦੇ ਦੋ ਵਾਰਡਾਂ ’ ਚ ਕਰਵਾਈ ਸਫ਼ਾਈ

ਜਗਰਾਉਂ, 9 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਦੂਸਰੇ ਪੜਾਅ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਜਗਰਾਉਂ ਦੇ ਵਾਰਡ ਨੰਬਰ 1 ਅਤੇ 2 ਵਿਖੇ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਜਗਰਾਉਂ, 9 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਦੂਸਰੇ ਪੜਾਅ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਜਗਰਾਉਂ ਦੇ ਵਾਰਡ ਨੰਬਰ 1 ਅਤੇ 2 ਵਿਖੇ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਜਗਰਾਉਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਹੈ। ਬੀਬੀ ਮਾਣੂੰਕੇ ਨੇ ਦੂਸਰੇ ਪੜਾਅ ਦੇ ਸਫ਼ਾਈ ਅਭਿਆਨ ਦੌਰਾਨ ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਵਿਧਾਇਕਾ ਬੀਬੀ ਮਾਣੂੰਕੇ ਨੇ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛ ਅਭਿਆਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਹਰੇਕ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਪੰਜਾਬ ਦੇ ਨਸ਼ਿਆਂ ਬਾਰੇ ਸੱਚ ਬੋਲਿਆ- ਰੰਧਾਵਾ ਅਗਲੀ ਖ਼ਬਰ ਡਾ : ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ
Ad Position 24