11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਮਲਕਪੁਰ ਬੇਟ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਰਵਾਨਾ

ਹੰਬੜਾਂ, 10 ਸਤੰਬਰ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ (ਲੁਧਿਆਣਾ) ਤੋਂ ਹਰੇਕ ਸਾਲ ਦੀ ਤਰ੍ਹਾਂ ਲਗਾਤਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਜੱਥਾ ਰਵਾਨਾ ਹੋਇਆ। ਸਿੱਖ ਸੰਗਤਾਂ ਦੇ ਇਸ ਜੱਥੇ ਦੀ ਅਗਵਾਈ ਜਥੇਦਾਰ ਕਰਮਜੀਤ ਸਿੰਘ ਮਲਕਪੁਰ , ਜਥੇਦਾਰ ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਕਰ ਰਹੇ ਹਨ ਤੇ ਉਨ੍ਹਾਂ ਦੇ ਯਤਨਾਂ ਸਦਕਾ ਸਿੱਖ ਸੰਗਤਾਂ ਜੱਥੇ ਦੇ ਰੂਪ ਵਿੱਚ ਸਿੱਖਾਂ ਦੇ ਮਹਾਨ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਦੀਦਾਰ ਕਰਨਗੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੰਬੜਾਂ, 10 ਸਤੰਬਰ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ (ਲੁਧਿਆਣਾ) ਤੋਂ ਹਰੇਕ ਸਾਲ ਦੀ ਤਰ੍ਹਾਂ ਲਗਾਤਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਜੱਥਾ ਰਵਾਨਾ ਹੋਇਆ। ਸਿੱਖ ਸੰਗਤਾਂ ਦੇ ਇਸ ਜੱਥੇ ਦੀ ਅਗਵਾਈ ਜਥੇਦਾਰ ਕਰਮਜੀਤ ਸਿੰਘ ਮਲਕਪੁਰ , ਜਥੇਦਾਰ ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਕਰ ਰਹੇ ਹਨ ਤੇ ਉਨ੍ਹਾਂ ਦੇ ਯਤਨਾਂ ਸਦਕਾ ਸਿੱਖ ਸੰਗਤਾਂ ਜੱਥੇ ਦੇ ਰੂਪ ਵਿੱਚ ਸਿੱਖਾਂ ਦੇ ਮਹਾਨ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਦੀਦਾਰ ਕਰਨਗੀਆਂ। ਜਥੇ: ਕਰਮਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਤੇ ਹੋਰ ਗੁਰੂ ਘਰਾਂ ਦੇ ਦਰਸ਼ਨ ਕਰਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ, ਜਿਸ ਨਾਲ ਸੰਗਤਾਂ ਸਿੱਖੀ ਇਤਿਹਾਸ ਤੋਂ ਜਾਣੂ ਹੋਣਗੀਆਂ ਅਤੇ ਗੁਰੂ ਘਰਾਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲਾ ਕਰਨਗੀਆਂ। ਜਥੇ: ਕਰਮਜੀਤ ਸਿੰਘ ਮਲਕਪੁਰ ਨੇ ਹੋਰ ਕਿਹਾ ਕਿ ਸੰਗਤਾਂ ਆਪਣੇ ਬੱਚਿਆਂ ਨੂੰ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਜ਼ਰੂਰ ਕਰਵਾਉਣ ਤਾਂ ਜੋ ਸਾਡੇ ਬੱਚੇ ਸਿੱਖੀ ਇਤਿਹਾਸ ਨਾਲ ਜੁੜ ਸਕਣ। ਸੰਗਤਾਂ ਦੇ ਜਥੇ ਵਿੱਚ ਪੰਚ ਸਵਰਨ ਸਿੰਘ, ਸਾਬਕਾ ਪੰਚ ਜਸਵਿੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਗਿੱਲ, ਸਾਧੂ ਸਿੰਘ ਗਿੱਲ, ਲਾਲ ਸਿੰਘ ਤਲਵਾੜਾ, ਸੰਨੀ ਗਿੱਲ, ਸੁਖਦੀਪ ਸਿੰਘ ਮਲਕਪੁਰ, ਸਕੱਤਰ ਅੱਛਰ ਸਿੰਘ ਬਾਬਾ, ਸ਼ਮਸ਼ੇਰ ਸਿੰਘ, ਸੁਖਦੇਵ ਸਿੰਘ, ਰਾਮ ਲਾਲ ਕੈੜੇ, ਦਲਜੀਤ ਸਿੰਘ ਚੰਗਣ, ਅਮਰ ਸਿੰਘ ਕੈੜੇ ਸਮੇਤ ਲਗਭਗ ਨੱਬੇ ਦੇ ਕਰੀਬ ਬੀਬੀਆਂ ਤੇ ਬੱਚੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਏਕਤਾ ਡਕੌਂਦਾ ( ਧਨੇਰ ) ਵਲੋਂ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਦਾ ਜੱਦੀ ਪਿੰਡ ਮੱਲ੍ਹਾ ਵਿਖੇ ਸਨਮਾਨ ਲਾਪਤਾ ਨੌਜਵਾਨ ਦੀ ਲਾਸ਼ ਮਿਲੀ
Ad Position 24