11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਦਾ ਦੂਜੇ ਸਮੈਸਟਰ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਚੌਂਕੀਮਾਨ, 10 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ. ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੌਂਕੀਮਾਨ, 10 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ, ਲੁਧਿਆਣਾ ਦੇ ਵਿਦਿਆਰਥੀਆਂ ਨੇ ਮਈ 2026 ਵਿੱਚ ਆਯੋਜਿਤ ਪੰਜਾਬ ਯੂਨੀਵਰਸਿਟੀ ਦੀ ਐੱਲ.ਐੱਲ.ਬੀ. ਦੂਜੇ ਸਮੈਸਟਰ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਅੱਠਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਸਮਰਪਣ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਇਹ ਸੰਸਥਾ ਦੇ ਸਮਰਪਿਤ ਫੈਕਲਟੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ ਨੂੰ ਵੀ ਦਰਸਾਉਂਦੀ ਹੈ। ਇਸ ਸਫ਼ਲਤਾ ਨੂੰ ਹੋਰ ਵਿਸ਼ੇਸ਼ ਬਣਾਉਂਦਿਆਂ ਸੰਸਥਾ ਦੇ ਵਿਦਿਆਰਥੀਆਂ ਨੇ ਦਸੰਬਰ 2025 ਵਿੱਚ ਆਯੋਜਿਤ ਪੰਜਾਬ ਯੂਨੀਵਰਸਿਟੀ ਦੀ ਐੱਲ.ਐੱਲ.ਬੀ. ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਪ੍ਰੀਖਿਆ ਵਿੱਚ ਰਮਣੀਕ ਵਰਮਾ ਨੇ 5ਵਾਂ ਸਥਾਨ ਅਤੇ ਕਸ਼ਿਸ਼ ਨੇ 10ਵਾਂ ਸਥਾਨ ਹਾਸਲ ਕੀਤਾ ਸੀ। ਹਾਲਾਂਕਿ ਉਸ ਸਮੇਂ ਯੂਨੀਵਰਸਿਟੀ ਦੇ ਪੋਰਟਲ ’ਤੇ ਮੈਰਿਟ ਸੂਚੀ ਅਪਲੋਡ ਨਹੀਂ ਕੀਤੀ ਗਈ ਸੀ, ਪਰ ਹੁਣ ਇਸਨੂੰ ਅਧਿਕਾਰਤ ਤੌਰ ’ਤੇ ਅਪਡੇਟ ਕਰ ਦਿੱਤਾ ਗਿਆ ਹੈ। ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਪ੍ਰੋ. (ਡਾ.) ਸ਼ਵੇਤਾ ਢੰਡ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪੱਧਰ ’ਤੇ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਇਹ ਸਥਾਨ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਧਾਨ ਬੀਰਿੰਦਰ ਸਿੰਘ ਸਿੱਧੂ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਪ੍ਰਦੀਪ ਸਿੰਘ ਸਿੱਧੂ ਅਤੇ ਐੱਸ.ਜੀ.ਐੱਚ.ਜੀ.ਯੂ. ਹਰੀ ਟਰੱਸਟ ਦੇ ਸਮੂਹ ਮੈਂਬਰਾਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮਰਪਿਤ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਵਲੋਂ ‘ਆਗਾਜ਼ 2026’ ਤਹਿਤ ਸਮਾਗਮ ਅਗਲੀ ਖ਼ਬਰ ਰਾਜੋਆਣਾ ਖੁਰਦ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਕਮੇਟੀ ਸਰਬਸੰਮਤੀ ਨਾਲ ਚੁਣੀ
Ad Position 24