ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਅਧਿਆਪਕਾਂ ਲਈ ਸੈਮੀਨਾਰ
ਜਗਰਾਉਂ, 10 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਏ. ਆਈ.
ਜਗਰਾਉਂ, 10 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਏ.ਆਈ. ਦੀ ਪ੍ਰਭਾਵਸ਼ਾਲੀ ਵਰਤੋਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਏ.ਆਈ. ਦੇ ਵੱਖ-ਵੱਖ ਪੱਖਾਂ ਅਤੇ ਇਸ ਦੀਆਂ ਸਿੱਖਿਆ ਖੇਤਰ ਵਿੱਚ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੂੰ ਪਾਠ-ਯੋਜਨਾਵਾਂ ਤਿਆਰ ਕਰਨ, ਅਧਿਆਪਨ ਸਮੱਗਰੀ ਵਿਕਸਿਤ ਕਰਨ, ਪ੍ਰਸ਼ਨ-ਪੱਤਰ ਅਤੇ ਮੁਲਾਂਕਣ ਤਿਆਰ ਕਰਨ, ਵਿਦਿਆਰਥੀਆਂ ਲਈ ਰਚਨਾਤਮਕ ਗਤੀਵਿਧੀਆਂ ਬਣਾਉਣ ਅਤੇ ਰੋਜ਼ਾਨਾ ਅਧਿਆਪਕੀ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਏ.ਆਈ. ਦੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਤਕਨਾਲੋਜੀ ਯੁੱਗ ਵਿੱਚ ਅਧਿਆਪਕਾਂ ਲਈ ਨਵੀਆਂ ਤਕਨੀਕਾਂ ਨਾਲ ਅਪਡੇਟ ਰਹਿਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਅਧਿਆਪਕਾਂ ਦਾ ਬਦਲ ਨਹੀਂ, ਸਗੋਂ ਉਨ੍ਹਾਂ ਦਾ ਸਹਾਇਕ ਸਾਧਨ ਹੈ, ਜੋ ਅਧਿਆਪਨ ਨੂੰ ਹੋਰ ਰਚਨਾਤਮਕ, ਪ੍ਰਭਾਵਸ਼ਾਲੀ ਅਤੇ ਸੁਚੱਜਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।