11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਖਿਡਾਰੀਆਂ ਨੇ ਅੰਡਰ-11 ਜ਼ੋਨਲ ਪੱਧਰੀ ਟੂਰਨਾਮੈਂਟ ’ਚ ਜਿੱਤ ਦੇ ਝੰਡੇ ਗੱਡੇ

ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਜੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਅੰਡਰ-11 ਜ਼ੋਨਲ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਿਸ ਦੌਰਾਨ ਅਥਲੈਟਿਕਸ ਮੁਕਾਬਲਿਆਂ ਵਿਚ ਮੁਸਕਾਨ ਕੌਰ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਵਿਚ ਸੋਨੇ ਦਾ ਤਮਗਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਮਗਾ ਜਿੱਤਿਆ। ਖਿਡਾਰਨ ਮੁਸਕਾਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਉਸਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਿਤ ਕੀਤਾ। ਇਸੇ ਤਰ੍ਹਾਂ ਸਕੂਲ ਦੀ ਲੜਕਿਆਂ ਦੀ ਖੋ-ਖੋ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਟੀਮ ਨੇ ਆਪਣੇ ਬਿਹਤਰੀਨ ਤਾਲਮੇਲ, ਟੀਮ ਭਾਵਨਾ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਮਾ. ਜੰਗ ਸਿੰਘ ਮਾਨ, ਸਰਬਜੀਤ ਸਿੰਘ ਮਾਨ ਅਤੇ ਪ੍ਰਿੰਸੀਪਲ ਸ਼੍ਰੀਮਤੀ ਜਯੋਤੀ ਦੇਵਗਨ ਮਲਹੋਤਰਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਸਾਡੀ ਸੰਸਥਾ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ੰਸੀਪਲ ਜਯੋਤੀ ਦੇਵਗਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਅਤੇ ਕੋਚਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਬੇਹੱਦ ਨਿੰਦਣਯੋਗ - ਬੇਗਮਪੁਰਾ ਏਕਤਾ ਦਲ ਅਗਲੀ ਖ਼ਬਰ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ’ ਚ ਮੇਲਾ ਛਪਾਰ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ - ਆਂਡਲੂ / ਭੈਣੀ ਦਰੇੜਾ
Ad Position 24