11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਰਵਿਦਾਸ ਭਗਤ ਜੀ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਰਾਏਕੋਟ, 10 ਸਤੰਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ, ਰਾਏਕੋਟ ਵਿਖੇ ਭਗਤ ਰਵਿਦਾਸ ਜੀ ਦੀ ਬਾਣੀ, ਰਚਨਾਵਾਂ ਅਤੇ ਉਪਦੇਸ਼ਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਰਚਨਾਵਾਂ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ, ਰਾਏਕੋਟ ਵਿਖੇ ਭਗਤ ਰਵਿਦਾਸ ਜੀ ਦੀ ਬਾਣੀ, ਰਚਨਾਵਾਂ ਅਤੇ ਉਪਦੇਸ਼ਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਰਚਨਾਵਾਂ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਇਸ ਵਿਸ਼ੇਸ਼ ਲੈਕਚਰ ਦੌਰਾਨ ਪ੍ਰੋ. ਜਗਦੀਪ ਸਿੰਘ ਅਤੇ ਪ੍ਰੋ. ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਭਗਤ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਤ ਰਵਿਦਾਸ ਜੀ ਦੀ ਬਾਣੀ ਮਨੁੱਖੀ ਬਰਾਬਰੀ, ਭਾਈਚਾਰੇ, ਸੱਚੀ ਕਿਰਤ, ਨੈਤਿਕ ਜੀਵਨ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਫੈਸਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਜਾਤ-ਪਾਤ, ਊਚ-ਨੀਚ, ਧਾਰਮਿਕ ਅੰਧਵਿਸ਼ਵਾਸ ਅਤੇ ਸਮਾਜਿਕ ਭੇਦ-ਭਾਵ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖ ਨੂੰ ਉਸ ਦੀ ਜਾਤ ਜਾਂ ਜਨਮ ਦੀ ਬਜਾਏ ਉਸ ਦੇ ਚੰਗੇ ਕਰਮਾਂ, ਸੱਚੀ ਸੋਚ ਅਤੇ ਨੇਕ ਆਚਰਣ ਨੂੰ ਮਹੱਤਵ ਦੇਣ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਬਰਾਬਰੀ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਦਰਸਾਉਂਦੇ ਪੋਸਟਰ ਵੀ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀ ਵਿਚ ਭਾਗ ਲਿਆ ਅਤੇ ਆਪਣੇ ਪੋਸਟਰਾਂ ਰਾਹੀਂ ਸੰਤ ਰਵਿਦਾਸ ਜੀ ਦੇ ਬਰਾਬਰੀ, ਮਨੁੱਖਤਾ ਅਤੇ ਸੱਚੀ ਕਿਰਤ ਦੇ ਸੰਦੇਸ਼ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਲੈਕਚਰ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਭਗਤ ਜੀ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪ੍ਰੇਮ, ਸਾਂਝ, ਸਮਾਨਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਹੋਰ ਕਈ ਪ੍ਰੋਫ਼ੈਸਰ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਜ਼ਬਰਦਸਤ ਸੰਘਰਸ਼ ਬਾਅਦ ਹੋਈ ਛਪਾਰ ਸੜਕ ਦੀ ਸ਼ੁਰੂਆਤ ਅਗਲੀ ਖ਼ਬਰ ਬਾਬਾ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਬੇਹੱਦ ਨਿੰਦਣਯੋਗ - ਬੇਗਮਪੁਰਾ ਏਕਤਾ ਦਲ
Ad Position 24