12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਝੋਨੇ ਦੇ ਖਰੀਦ ਪ੍ਰਬੰਧਾਂ ਸੰਬੰਧੀ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕਾ ਬੀਬੀ ਮਾਣੂੰਕੇ/ਚੇਅਰਮੈਨ ਕਾਲਾ

ਜਗਰਾਉਂ, 11 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਜਗਰਾਉਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਉਣ ਵਾਲੇ ਝੋਨੇ ਦੇ ਖਰੀਦ ਸੀਜਨ ਦੇ ਮੱਦੇਨਜ਼ਰ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ, ਸੁਪਰਡੈਂਟ ਰਵਿੰਦਰ ਸਿੰਘ ਪੱਬੀ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਜਗਰਾਉਂ, 11 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਜਗਰਾਉਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਉਣ ਵਾਲੇ ਝੋਨੇ ਦੇ ਖਰੀਦ ਸੀਜਨ ਦੇ ਮੱਦੇਨਜ਼ਰ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ, ਸੁਪਰਡੈਂਟ ਰਵਿੰਦਰ ਸਿੰਘ ਪੱਬੀ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਬਾਰਦਾਨੇ ਸਬੰਧੀ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਗਰਾਉਂ ਮਾਰਕੀਟ ਕਮੇਟੀ ਅਧੀਨ ਮੁੱਖ ਯਾਰਡ ਜਗਰਾਉਂ ਸਮੇਤ 15 ਖਰੀਦ ਕੇਂਦਰਾਂ ਵਿੱਚ ਖਰੀਦ ਸਬੰਧੀ ਪ੍ਰਬੰਧ ਜਲਦ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਨੇ ਕਿਹਾ ਕਿ ਆੜ੍ਹਤੀਆਂ ਵੱਲੋਂ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਾਵੇ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਅਤੇ ਮੰਡੀ ਵਿੱਚ ਬਾਰਦਾਨੇ ਦੀ ਆਉਂਦੀ ਘਾਟ ਸਬੰਧੀ ਵੀ ਮੁੱਦਾ ਚੁੱਕਿਆ ਬਾਰਦਾਨੇ ਦੀ ਸਮੱਸਿਆ ਬਾਰੇ ਵੀ ਚਰਚਾ ਦੌਰਾਨ ਫੈਸਲਾ ਲਿਆ ਗਿਆ ਕਿ ਸੀਜ਼ਨ ਸ਼ੁਰੂ ਹੋਣ ’ਤੇ 50 ਫੀਸਦੀ ਬਾਰਦਾਨਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਦਾ ਕੰਮ ਵੀ ਤੁਰੰਤ ਸ਼ੁਰੂ ਕੀਤਾ ਜਾਵੇਗਾ।ਮੀਟਿੰਗ ਵਿਚ ਏ.ਐੱਫ.ਐੱਸ.ਓ. ਬੇਅੰਤ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਮਾਰਕਫੈੱਡ ਤੋਂ ਸਤਨਾਮ ਸਿੰਘ, ਪਨਸਪ ਤੋਂ ਹਰਪ੍ਰੀਤ ਸਿੰਘ, ਵੇਅਰਹਾਊਸ ਤੋਂ ਵਿਜੇ ਚੋਪੜਾ, ਚੇਅਰਮੈਨ ਸੁਰਜੀਤ ਸਿੰਘ ਕਲੇਰ, ਆੜਤੀਆ ਬਲਰਾਜ ਸਿੰਘ, ਧਰਮਿੰਦਰ ਕੁਮਾਰ, ਪ੍ਰਹਿਲਾਦ ਰਾਏ, ਸਚਿਵ ਕੋਹਲੀ, ਕੁਲਵਿੰਦਰ ਸਿੰਘ, ਸੰਜੀਵ ਕੁਮਾਰ, ਜਗਸੀਰ ਸਿੰਘ, ਰਾਹੁਲ ਬਾਂਸਲ, ਵਨੀਤ ਜਿੰਦਲ, ਸੰਦੀਪ ਬੰਸਲ, ਪਰਮਜੀਤ ਸਿੰਘ, ਮੰਗਤ ਰਾਏ, ਬਲਵਿੰਦਰ ਸਿੰਘ ਅਤੇ ਜਗਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਵਲੋਂ ਸਨਮਾਨਿਤ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਕਮਾਲਪੁਰਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਜਗਰਾਉਂ ਦੀਆਂ ਖ...
Ad Position 24