ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸੋਸੀਏਸ਼ਨ ਦੀ ਅਹਿਮ ਮੀਟਿੰਗ
ਹਲਵਾਰਾ, 12 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਚੇਤਨਦੀਪ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਹਲਵਾਰਾ, 12 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਚੇਤਨਦੀਪ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਰਾਸ਼ਨ ਡਿਪੂ ਲੈਣ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਵਿਚਾਰਿਆ ਗਿਆ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਸਵਰਗੀ ਕਾਂਸ਼ੀ ਰਾਮ ਗੁਪਤਾ ਦੀ ਪਤਨੀ ਚਮੇਲੀ ਦੇਵੀ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਸੂਰਜ ਪ੍ਰਕਾਸ਼, ਪ੍ਰੈਸ ਸਕੱਤਰ ਮਨਦੀਪ ਸਿੰਘ ਤੋਂ ਇਲਾਵਾ ਹਰਵਿੰਦਰ ਸਿੰਘ, ਮਨੋਹਰ ਲਾਲ, ਬਲਜੀਤ ਸਿੰਘ, ਬਲਵਿੰਦਰ ਸਿੰਘ, ਵਿਜੇ ਗੁਪਤਾ, ਪ੍ਰੀਤੀ ਸੱਗੜ, ਧਰਮਾ ਦੇਵੀ, ਸਤਵਿੰਦਰ ਕੌਰ, ਪਿੰਦਰਪਾਲ ਸਿੰਘ, ਇਕਬਾਲ ਸਿੰਘ, ਕਿਰਪਾਲ ਸਿੰਘ, ਹਰਬੰਸ ਸਿੰਘ, ਬਲਜਿੰਦਰ ਸਿੰਘ ਰੰਧਾਵਾ, ਸੰਦੀਪ ਸੂਦ, ਪਰਵੇਸ਼ ਕੁਮਾਰ, ਸਿਮਰਜੀਤ ਸਿੰਘ, ਪ੍ਰਗਟ ਸਿੰਘ, ਦਰਸ਼ਨ ਸਿੰਘ ਸਮੇਤ ਆਜ਼ਾਦੀ ਘੁਲਾਟੀਆਂ ਦੇ ਵਾਰਿਸ ਹਾਜ਼ਰ ਸਨ।