13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੇਲਾ ਛਪਾਰ ਕਾਨਫਰੰਸ ਭਗਵੰਤ ਮਾਨ ਸਰਕਾਰ ਦੇ ਕੱਚੇ ਚਿੱਠਿਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰੇਗੀ-ਧਾਲੀਵਾਲ/ਛੰਨਾ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਨੂੰ ਲੈ ਕੇ ਨੌਜਵਾਨਾਂ ਅਤੇ ਯੂਥ ਅਕਾਲੀ ਦਲ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਕੌਮੀ ਜਨਰਲ ਸਕੱਤਰ ਗਗਨਪ੍ਰੀਤ ਸਿੰਘ ਛੰਨਾਂ ਨੇ ਸ਼ਾਂਝੇ ਤੌਰ ’ਤੇ ਦੱਸਿਆ ਕਿ ਆਉਣ ਵਾਲੀ 26 ਸਤੰਬਰ ਨੂੰ ਹੋਣ ਵਾਲੀ ਇਸ ਇਤਿਹਾਸਕ ਕਾਨਫਰੰਸ ਵਿਚ ਯੂਥ ਵਿੰਗ ਵਲੋਂ ਵੱਧ-ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਪ੍ਰਭਜੋਤ ਸਿੰਘ ਧਾਲੀਵਾਲ ਅਤੇ ਗਗਨਪ੍ਰੀਤ ਸਿੰਘ ਛੰਨਾਂ ਦੀ ਤਸਵੀਰ। 13-09-2026
ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਨੂੰ ਲੈ ਕੇ ਨੌਜਵਾਨਾਂ ਅਤੇ ਯੂਥ ਅਕਾਲੀ ਦਲ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਕੌਮੀ ਜਨਰਲ ਸਕੱਤਰ ਗਗਨਪ੍ਰੀਤ ਸਿੰਘ ਛੰਨਾਂ ਨੇ ਸ਼ਾਂਝੇ ਤੌਰ ’ਤੇ ਦੱਸਿਆ ਕਿ ਆਉਣ ਵਾਲੀ 26 ਸਤੰਬਰ ਨੂੰ ਹੋਣ ਵਾਲੀ ਇਸ ਇਤਿਹਾਸਕ ਕਾਨਫਰੰਸ ਵਿਚ ਯੂਥ ਵਿੰਗ ਵਲੋਂ ਵੱਧ-ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮੁੜ ਤੋਂ ਵਿਸ਼ਵਾਸ ਵੱਧ ਰਿਹਾ ਹੈ ਅਤੇ ਇਸ ਕਾਨਫਰੰਸ ਵਿਚ ਨੌਜਵਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲੇਗਾ।ਯੂਥ ਅਕਾਲੀ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀ ਹੈ ਅਤੇ ਪਾਰਟੀ ਦੀ ਲੀਡਰਸ਼ਿਪ ਦੀ ਆਮਦ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਮੌਕੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੂੰ ਘੇਰਦਿਆਂ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਗਗਨਪ੍ਰੀਤ ਸਿੰਘ ਛੰਨਾਂ ਨੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਸ ਮੰਚ ਤੋਂ ਮੌਜੂਦਾ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਅਤੇ ਫੋਕੇ ਦਾਅਵਿਆਂ ਦੇ ਕੱਚੇ ਚਿੱਠੇ ਖੁੱਲ੍ਹ ਕੇ ਲੋਕਾਂ ਸਾਹਮਣੇ ਉਜਾਗਰ ਕੀਤੇ ਜਾਣਗੇ। ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਸੂਬੇ ਵਿਚ ਅਸਲ ਵਿਕਾਸ ਦੇ ਕੰਮ ਠੱਪ ਪਏ ਹਨ। ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਅਸਲ ਸਿਆਸੀ ਆਗਾਜ਼ ਮੇਲਾ ਛਪਾਰ ਕਾਨਫਰੰਸ ਤੋਂ ਸ਼ੁਰੂ ਕਰੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਅਕਾਲੀ ਵਰਕਰਾਂ ਅਤੇ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਹੁੰਮ-ਹੁਮਾ ਕੇ ਇਸ ਕਾਨਫਰੰਸ ਵਿਚ ਸ਼ਾਮਿਲ ਹੋਣ ਅਤੇ ਅਕਾਲੀ ਦਲ ਦੀ ਤਾਕਤ ਨੂੰ ਹੋਰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਬੀ.ਏ.ਐੱਲ.ਐੱਲ.ਬੀ. (ਆਨਰਜ਼) ਦੀ ਪੰਜਾਬ ਯੂਨੀਵਰਸਿਟੀ ਫਾਈਨਲ ਪ੍ਰੀਖਿਆ ’ਚ ਤੀਜਾ ਸਥਾਨ ਪ੍ਰਾਪਤ ਅਗਲੀ ਖ਼ਬਰ ਬੀ.ਕੇ.ਯੂ. ਡਕੌਂਦਾ ਦੇ ਆਗੂਆਂ ਵਲੋਂ ਬਿਜਲੀ ਦੇ ਪਾਵਰ ਕੱਟਾਂ ਵਿਰੁੱਧ ਐੱਸ.ਡੀ.ਓ ਪੰਧੇਰ ਨੂੰ ਹੰਬੜਾਂ ’ਚ ਦਿੱਤਾ ਮੰਗ ਪੱਤ...
Ad Position 24