13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਰਕਾਰੀ ਹਾਈ ਸਕੂਲ ਆਲੀਵਾਲ ਵਿਖੇ ਜਸਵਿੰਦਰ ਕੌਰ ਨੇ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ

ਭੂੰਦੜੀ, 12 ਸਤੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਪਿੰਡ ਆਲੀਵਾਲ ਵਿਖੇ ਜਸਵਿੰਦਰ ਕੌਰ ਨੇ ਬਤੌਰ ਹੈੱਡ ਟੀਚਰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪੰਚਾਂ, ਨੰਬਰਦਾਰਾਂ ਅਤੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੂੰਦੜੀ, 12 ਸਤੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਪਿੰਡ ਆਲੀਵਾਲ ਵਿਖੇ ਜਸਵਿੰਦਰ ਕੌਰ ਨੇ ਬਤੌਰ ਹੈੱਡ ਟੀਚਰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪੰਚਾਂ, ਨੰਬਰਦਾਰਾਂ ਅਤੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਹੈੱਡ ਟੀਚਰ ਜਸਵਿੰਦਰ ਕੌਰ ਨੇ ਕਿਹਾ ਕਿ ਉਹ ਸਕੂਲ ਦੇ ਸਮੂਹ ਸਟਾਫ਼, ਪਿੰਡ ਵਾਸੀਆਂ ਅਤੇ ਸਕੂਲ ਪ੍ਰਬੰਧਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ, ਅਨੁਸ਼ਾਸਨ ਅਤੇ ਉੱਜ਼ਵਲ ਭਵਿੱਖ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਸਕੂਲ ਦੀ ਬਿਹਤਰੀ ਲਈ ਪਿੰਡ ਵਾਸੀਆਂ ਅਤੇ ਮਾਪਿਆਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਸਰਪੰਚ ਮੋਹਣ ਲਾਲ, ਕਰਨੈਲ ਸਿੰਘ ਕਾਕੂ ਅਤੇ ਨੰਬਰਦਾਰ ਹਰਦੇਵ ਸਿੰਘ ਦੇਬੀ ਨੇ ਜਸਵਿੰਦਰ ਕੌਰ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਨੂੰ ਨਵੇਂ ਅਹੁਦੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਮੋਹਣ ਲਾਲ, ਕਰਨੈਲ ਸਿੰਘ ਕਾਕੂ, ਜਗਪਾਲ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਭਿੰਦਰ ਕੌਰ, ਹਰਭਿੰਦਰ ਕੌਰ ਅਤੇ ਤਾਰਾ ਰਾਣੀ ਤੋਂ ਇਲਾਵਾ ਨੰਬਰਦਾਰ ਚੂਹੜ ਸਿੰਘ, ਨੰਬਰਦਾਰ ਹਰਦੇਵ ਸਿੰਘ ਦੇਬੀ, ਨੰਬਰਦਾਰ ਦਵਿੰਦਰ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਸਕੂਲ ਸਟਾਫ਼ ਦੇ ਮੈਂਬਰ ਹੋਬਿਤ ਸਿੰਘ ਰਾਵਤ, ਇੰਦਰਜੀਤ ਸਿੰਘ, ਅਮਨਦੀਪ ਕੌਰ, ਦੀਪ ਸਿੱਖਾ, ਅਜੀਤ ਜੈਨ, ਕਰਤਾਰ ਸਿੰਘ ਦਾਸੀ, ਬਾਬਾ ਕਪੂਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢੈਪਈ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਇਸਤਰੀ ਵਿੰਗ ਦੀ ਮੀਟਿੰਗ ਅਗਲੀ ਖ਼ਬਰ 15 ਨੂੰ ਡਾਇਰੈਕਟਰ ਭਲਾਈ ਵਿਭਾਗ ਦੇ ਦਫ਼ਤਰ ਦਾ ਘਿਰਾਓ ਦਾ ਐਲਾਨ
Ad Position 24