ਢੈਪਈ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਇਸਤਰੀ ਵਿੰਗ ਦੀ ਮੀਟਿੰਗ
ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਲਾਗਲੇ ਪਿੰਡ ਢੈਪਈ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦੀ ਮੀਟਿੰਗ ਗੁਰਤੇਜ ਸਿੰਘ ਤੇਜੀ ਢੈਪਈ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ, ਬੀਬੀ ਹਰਮਨਦੀਪ ਕੌਰ ਦਿਉਲ, ਸੁਖਮਿੰਦਰ ਕੌਰ ਗਰੇਵਾਲ ਪ੍ਰਧਾਨ ਮਹਿਲਾ ਵਿੰਗ, ਕਮਲਪ੍ਰੀਤ ਕੌਰ ਚਮਿੰਡਾ ਪ੍ਰਧਾਨ ਸਰਕਲ ਜੋਧਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਲਾਗਲੇ ਪਿੰਡ ਢੈਪਈ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦੀ ਮੀਟਿੰਗ ਗੁਰਤੇਜ ਸਿੰਘ ਤੇਜੀ ਢੈਪਈ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ, ਬੀਬੀ ਹਰਮਨਦੀਪ ਕੌਰ ਦਿਉਲ, ਸੁਖਮਿੰਦਰ ਕੌਰ ਗਰੇਵਾਲ ਪ੍ਰਧਾਨ ਮਹਿਲਾ ਵਿੰਗ, ਕਮਲਪ੍ਰੀਤ ਕੌਰ ਚਮਿੰਡਾ ਪ੍ਰਧਾਨ ਸਰਕਲ ਜੋਧਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕਾਫ਼ਲਾ ਦਿਨ ਬ ਦਿਨ ਵੱਡਾ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਦਰ ਹਰ ਵਰਕਰ ਅਤੇ ਅਹੁਦੇਦਾਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੁਖਮਿੰਦਰ ਕੌਰ ਗਰੇਵਾਲ ਗੁੱਜਰਵਾਲ ਅਤੇ ਕਮਲਪ੍ਰੀਤ ਕੌਰ ਚਮਿੰਡਾ ਦੀ ਪ੍ਰੇਰਨਾ ਸਦਕਾ ਪਿੰਡ ਢੈਪਈ ਦੇ ਕਰੀਬ ਦੋ ਦਰਜਨ ਪਰਿਵਾਰਾਂ ਦੀਆਂ ਬੀਬੀਆਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਮੂਲੀਅਤ ਕੀਤੀ। ਜਸਕਰਨ ਸਿੰਘ ਦਿਉਲ ਅਤੇ ਹਰਮਨਦੀਪ ਕੌਰ ਦਿਉਲ ਨੇ ਅਕਾਲੀ ਦਲ ’ਚ ਸ਼ਮੂਲੀਅਤ ਕਰਨ ਵਾਲੀਆਂ ਬੀਬੀਆਂ ਦਾ ਸਨਮਾਨ ਕੀਤਾ। ਇਸ ਮੌਕੇ ਕਰਮਜੀਤ ਸਿੰਘ, ਜਗਜੀਤ ਸਿੰਘ, ਰਾਜਿੰਦਰ ਸਿੰਘ, ਦੀਪਾ ਸਿੰਘ, ਮਨਪ੍ਰੀਤ ਕੌਰ ਚਮਿੰਡਾ, ਸਿਮਰਨਜੀਤ ਕੌਰ, ਸੁਰਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਜਸਮੇਲ ਕੌਰ, ਕੁਲਵਿੰਦਰ ਕੌਰ, ਗੁਰਜੀਤ ਕੌਰ, ਰਾਣੀ, ਭਜਨ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ, ਰਾਜ ਕੌਰ, ਪਰਮਜੀਤ ਕੌਰ ਢੈਪਈ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।