12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਈ ਨੂਰਾ ਮਾਹੀ ਨਿਵਾਸ ਦੀ ਚੱਲ ਰਹੀ ਕਾਰਸੇਵਾ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਜਾਇਜ਼ਾ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਬਣਾਏ ਜਾ ਰਹੇ ‘ਭਾਈ ਨੂਰਾ ਭਾਈ ਨਿਵਾਸ ਹਾਲ’ ਦੀ ਚੱਲ ਰਹੀ ਕਾਰਸੇਵਾ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸਾਰੀ ਅਧੀਨ ਭਾਈ ਨੂਰਾ ਮਾਹੀ ਨਿਵਾਸ ਹਾਲ ਲਈ ਉੱਚ ਪੱਧਰੀ ਕੁਆਲਿਟੀ ਦਾ ਮਟੀਰੀਅਲ ਵਰਤਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਕੈਪਸ਼ਨ: ਭਾਈ ਨੂਰਾ ਮਾਹੀ ਨਿਵਾਸ ਹਾਲ ਦੀ ਚੱਲ ਰਹੀ ਕਾਰਸੇਵਾ ਦਾ ਜਾਇਜ਼ਾ ਲੈਣ ਸਮੇਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ। ਤਸਵੀਰ: ਬਲਵਿੰਦਰ ਸਿੰਘ ਲਿੱਤਰ 13-09-2026
ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਬਣਾਏ ਜਾ ਰਹੇ ‘ਭਾਈ ਨੂਰਾ ਭਾਈ ਨਿਵਾਸ ਹਾਲ’ ਦੀ ਚੱਲ ਰਹੀ ਕਾਰਸੇਵਾ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸਾਰੀ ਅਧੀਨ ਭਾਈ ਨੂਰਾ ਮਾਹੀ ਨਿਵਾਸ ਹਾਲ ਲਈ ਉੱਚ ਪੱਧਰੀ ਕੁਆਲਿਟੀ ਦਾ ਮਟੀਰੀਅਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ (ਸ੍ਰੀ ਹਜ਼ੂਰ ਸਾਹਿਬ ਕਾਰ ਸੇਵਾ ਵਾਲਿਆਂ) ਦੇ ਸਹਿਯੋਗ ਅਤੇ ਦੇਸ਼-ਵਿਦੇਸ਼ ਦੀ ਸਮੁੱਚੀ ਸਾਧ ਸੰਗਤ ਦੇ ਉਪਰਾਲਿਆਂ ਸਦਕਾ ਕਾਰਸੇਵਾ ਦਾ ਕੰਮ ਪੂਰੇ ਜੋਸ਼ ਅਤੇ ਜੰਗੀਂ ਪੱਧਰ ’ਤੇ ਕੀਤਾ ਜਾ ਰਿਹਾ ਹੈ। ਜਥੇਦਾਰ ਤਲਵੰਡੀ ਨੇ ਖੁਲਾਸਾ ਕੀਤਾ ਕਿ ਜਦੋਂ ਭਾਈ ਨੂਰਾ ਮਾਹੀ ਨਿਵਾਸ ਹਾਲ ਦੀ ਕਾਰਸੇਵਾ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਜਾਵੇਗਾ ਤਾਂ ਇਲਾਕੇ ਦੀ ਸੰਗਤ ਨੂੰ ਆਪਣੇ ਨਿੱਜੀ ਸਮਾਗਮਾਂ ਲਈ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਖ਼ਾਸ ਤੌਰ ’ਤੇ ਪਰਿਵਾਰਕ ਸ਼ੋਕ ਸਮਾਗਮਾਂ, ਅਨੰਦ ਕਾਰਜ਼ਾਂ, ਅੰਤਿਮ ਅਰਦਾਸਾਂ, ਧਾਰਮਿਕ/ਸ਼ਰਧਾਂਜਲੀ ਸਮਾਗਮਾਂ ਅਤੇ ਹੋਰ ਵੱਡੇ ਸਮਾਜਿਕ ਇਕੱਠਾਂ ਲਈ ਇਸ ਜਗ੍ਹਾ ਦੀ ਵਰਤੋਂ ਬਹੁਤ ਸੁਖਦ ਅਤੇ ਸਹੂਲਤ ਭਰੀ ਹੋਵੇਗੀ, ਜਿੱਥੇ ਸੰਗਤਾਂ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਸਮਾਗਮ ਨੂੰ ਨੇਪਰੇ ਚਾੜ੍ਹ ਸਕਣਗੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਕਾਰਸੇਵਾ ਦੇ ਕੰਮ ਨੂੰ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਨਿਵਾਸ ਹਾਲ ਦੇ ਅੰਦਰ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੀਆਂ ਲੋੜੀਂਦੀਆਂ ਉੱਚਿਤ ਸਹੂਲਤਾਂ ਜਿਵੇਂ ਕਿ ਬੈਠਣ ਲਈ ਵੱਡੇ ਹਾਲ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਕਾਰਜ ਵਿਚ ਤਨ, ਮਨ ਅਤੇ ਧਨ ਨਾਲ ਸਹਿਯੋਗ ਦੇ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਮੈਨੇਜਰ ਤਰਸੇਮ ਸਿੰਘ ਬਲਿਆਲ, ਬਾਬਾ ਜੀਵਨ ਸਿੰਘ ਕਾਰਸੇਵਾ ਵਾਲੇ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਭਾਈ ਗੁਰਵਿੰਦਰ ਸਿੰਘ ਛੀਨੀਵਾਲ, ਪ੍ਰਚਾਰਕ ਅਰਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯੋਗਦਾਨ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਇੰਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਦੇ ਘਰ ਵੱਡੀ ਚੋਰੀ
Ad Position 24