ਇੰਜ: ਕੇਵਲ ਸਿੰਘ ਹੀਰਾ ਦੀ ਕਿਤਾਬ ‘ਅਰਜੋਈਆਂ’ ਪਾਲੀ ਦੇਤਵਾਲੀਆ ਤੇ ਹੋਰਨਾਂ ਨੇ ਕੀਤੀ ਲੋਕ ਅਰਪਿਤ
ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਨਾਨਕਸਰ ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸੰਸਥਾ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਹਮੇਸ਼ਾ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦਾ ਸਾਰਥਕ ਨਤੀਜਾ ਇੰਨ੍ਹਾਂ ਮੁਕਾਬਲਿਆਂ ਵਿਚ ਦੇਖਣ ਨੂੰ ਮਿਲਿਆ।
ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਨਾਨਕਸਰ ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸੰਸਥਾ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਹਮੇਸ਼ਾ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦਾ ਸਾਰਥਕ ਨਤੀਜਾ ਇੰਨ੍ਹਾਂ ਮੁਕਾਬਲਿਆਂ ਵਿਚ ਦੇਖਣ ਨੂੰ ਮਿਲਿਆ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖੇਡ ਮੈਦਾਨ ਵਿਚ ਕਰਵਾਏ ਗਏ ਸੈਂਟਰ ਪੱਧਰੀ (ਅੰਡਰ-11) ਖੇਡ ਮੁਕਾਬਲਿਆਂ ਵਿਚ ਸੈਂਟਰ ਬੱਸੀਆਂ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਜੌਹਰ ਦਿਖਾਇਆ।ਇਸ ਸਖ਼ਤ ਮੁਕਾਬਲੇਬਾਜ਼ੀ ਦੌਰਾਨ ਝੋਰੜਾਂ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪੂਰਾ ਲੋਹਾ ਮਨਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਫੁੱਟਬਾਲ (ਲੜਕੀਆਂ) ਦੇ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਅਤੇ ਫੁੱਟਬਾਲ (ਲੜਕੇ) ਵਰਗ ਵਿਚ ਵੀ ਸਕੂਲ ਟੀਮ ਵਧੀਆ ਤਾਲਮੇਲ ਦਿਖਾਉਂਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਕਬੱਡੀ ਸਰਕਲ ਸਟਾਈਲ (ਲੜਕੇ) ਵਿਚ ਟੀਮ ਨੇ ਸਖ਼ਤ ਮੁਕਾਬਲੇ ਤੋਂ ਬਾਅਦ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ ਸ਼ਤਰੰਜ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਅਤੇ ਸਤਰੰਜ਼ ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਐਥਲੈਟਿਕਸ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਆਪਣੀ ਤਾਕਤ ਅਤੇ ਫੁਰਤੀ ਦਾ ਸ਼ਾਨਦਾਰ ਪ੍ਰਦ੍ਰਸ਼ਨ ਪੇਸ਼ ਕੀਤਾ, ਜਿਸ ਵਿਚ ਸਾਹਿਬਜੀਤ ਸਿੰਘ ਚਾਹਲ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ, ਹਰਵੀਰ ਸਿੰਘ ਨੇ ਲੰਬੀ ਛਾਲ ਵਿਚ ਤੀਜਾ ਸਥਾਨ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਦੋਹਰੀ ਸਫ਼ਲਤਾ ਪ੍ਰਾਪਤ ਕੀਤੀ, ਮਨਿੰਦਰ ਸਿੰਘ ਨੇ ਗੋਲਾ ਸੁੱਟਣ ਮੁਕਾਬਲੇ ਵਿਚ ਦੂਜਾ ਸਥਾਨ, ਗੁਨੀਤ ਕੌਰ ਬੁੱਟਰ ਨੇ ਲੜਕੀਆਂ ਦੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਤੀਜਾ ਸਥਾਨ, ਲੜਕਿਆਂ ਦੀ ਰਿਲੇਅ ਦੌੜ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਇੰਨ੍ਹਾਂ ਮਾਣਮੱਤੇ ਨਤੀਜਿਆਂ ’ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਪਲਵਿੰਦਰ ਸਿੰਘ ਚੀਮਾ ਅਤੇ ਸਕੂਲ ਸਟਾਫ਼ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਖੇਡ ਅਧਿਆਪਕਾਂ ਨੂੰ ਵਧਾਈ ਦਿੱੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇੰਨ੍ਹਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਹੁੰਦੇ ਹਨ। ਇਸ ਮੌਕੇ ਡੀ.ਪੀ.ਈ. ਮਨਦੀਪ ਕੌਰ ਬੁੱਟਰ ਅਤੇ ਨਵਜੋਤ ਸਿੰਘ ਹਾਜ਼ਰ ਸਨ।