14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਲਕਾ ਗਿੱਲ ਦੇ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ‘ਆਪ’ ਵਿਚ ਸ਼ਾਮਿਲ ਮਾਨ ਸਰਕਾਰ ਦੀਆਂ ਉਸਾਰੂ ਸਕੀਮਾਂ ਤੋਂ ਖੁਸ਼ ਨੌਜਵਾਨ ਸਾਡੇ ਨਾਲ ਜੁੜਨ ਲੱਗੇ- ਵਿਧਾਇਕ ਸੰਗੋਵਾਲ

ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)–ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)–ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹਨ। ਨੌਜਵਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਦੀ ਨੌਜਵਾਨੀ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕਾ ਗਿੱਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਖੇਡ ਸਟੇਡੀਅਮਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਲਕਾ ਗਿੱਲ ਅੰਦਰ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਨੌਜਵਾਨ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਸਮੇਂ ਦਿਲਜੋਤ ਸਿੰਘ ਗਰੇਵਾਲ ਯੂਥ ਪ੍ਰਧਾਨ ਹਲਕਾ ਗਿੱਲ, ਜ਼ਿਲਾ ਪ੍ਰੀਸ਼ਦ ਬਲਰਾਜ ਸਿੰਘ ਸੋਨੂ ਗਿੱਲ, ਚੇਅਰਮੈਨ ਸਹਿਬਜੀਤ ਸਿੰਘ ਸਾਬੀ, ਲੱਕੀ ਸਰਪੰਚ, ਗਰਬੇਜ਼ ਸਿੰਘ ਵਾਈਸ ਯੂਥ ਪ੍ਰਧਾਨ, ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਸੁਖਪ੍ਰੀਤ ਸਿੰਘ ਬਲਾਰਾ ਸਰਪੰਚ ਗੁਰਪ੍ਰੀਤ ਸਿੰਘ , ਅੰਗਰੇਜ਼ ਸਿੰਘ , ਸ਼ਿੰਦਾ ਸਿੰਘ , ਗਗਨ ਸਿੰਘ , ਗੁਰਦੀਪ ਸਿੰਘ, ਰਾਜਵਿੰਦਰ ਸਿੰਘ, ਅਮਨਦੀਪ ਸਿੰਘ, ਬਲਜੀਤ ਸਿੰਘ, ਸੁਪਿੰਦਰ ਸਿੰਘ, ਅਮਨਦੀਪ ਸਿੰਘ, ਮਨੀ ਸਿੰਘ, ਗੁਲਾਬ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ ਸਰਪੰਚ, ਸਤਨਾਮ ਸਿੰਘ ਸਰਪੰਚ, ਵਿਜੇ ਕੁਮਾਰ ਸਰਪੰਚ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਬਲਜੀਤ ਸਿੰਘ ਬਲਾਕ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ 34ਵੀਂ ਬਰਸੀ ਨੇ ਲੋਕਾਂ ਅੰਦਰ ਸੰਘਰਸ਼ ਦੀ ਜਾਗ੍ਰਿਤੀ ਕੀਤੀ ਪੈਦਾ ਬੁਲਾਰਿਆਂ ਨੇ ਮਰ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸਕੂਲ ਸਿਹੌੜਾ ਦੀ ਸ਼ਾਨਦਾਰ ਜਿੱਤ
Ad Position 24