14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਰਾਗੜ੍ਹੀ ਦੇ ਸ਼ਹੀਦ ਹਵਾਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ’ਤੇ 25 ਸਿੱਖ ਰੈਜੀਮੈਂਟ ਨੇ ਦਿੱਤੀ ਸਲਾਮੀ ਸਰਕਾਰ ਅਤੇ ਪ੍ਰਸ਼ਾਸਨ ਦੀ ਗੈਰਹਾਜ਼ਰੀ ’ਤੇ ਸਾਬਕਾ ਸੈਨਿਕਾਂ ਨੇ ਜਤਾਈ ਨਿਰਾਸ਼ਾ

ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਝੋਰੜਾਂ ਦੇ ਵਸਨੀਕ ਮਹਾਨ ਨਾਇਕ ਹਵਾਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਦੌਰਾਨ ਪਿੰਡ ਵਾਸੀਆਂ, ਸਾਬਕਾ ਸੈਨਿਕਾਂ ਅਤੇ 25 ਸਿੱਖ ਰੈਜੀਮੈਂਟ ਦੇ ਜਵਾਨਾਂ ਨੇ ਸ਼ਹੀਦ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ।

Ad Position 21
repet_subhas-goyals [Copy P29]
ਸਾਰਾਗੜ੍ਹੀ ਦੇ ਸ਼ਹੀਦ ਹਵਾਲਦਾਰ ਈਸ਼ਰ ਸਿੰਘ ਝੋਰੜਾਂ ਦੇ ਬਰਸੀ ਸਮਾਗਮ ਸਮੇਂ ਦੀਆਂ ਵੱਖ-ਵੱਖ ਤਸਵੀਰਾਂ। ਤਸਵੀਰਾਂ: ਬਲਵਿੰਦਰ ਸਿੰਘ ਲਿੱਤਰ 14-09-2026
ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਝੋਰੜਾਂ ਦੇ ਵਸਨੀਕ ਮਹਾਨ ਨਾਇਕ ਹਵਾਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਦੌਰਾਨ ਪਿੰਡ ਵਾਸੀਆਂ, ਸਾਬਕਾ ਸੈਨਿਕਾਂ ਅਤੇ 25 ਸਿੱਖ ਰੈਜੀਮੈਂਟ ਦੇ ਜਵਾਨਾਂ ਨੇ ਸ਼ਹੀਦ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸੂਬੇਦਾਰ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਸਿੱਖ ਰੈਜ਼ੀਮੈਂਟ ਵਲੋਂ ਸ਼ਹੀਦ ਦੀ ਯਾਦ ਵਿਚ ਸ਼ਰਧਾ ਦੇ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਪਿੰਡ ਵਾਸੀਆਂ ਅਤੇ ਆਰਮੀ ਦੇ ਸਾਬਕਾ ਸੈਨਿਕਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮਾਹੌਲ ਉਸ ਵੇਲੇ ਭਾਵੁਕ ਹੋ ਗਿਆ ਜਦੋਂ ਹਾਜ਼ਰੀਨ ਨੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰਨ ਵਾਲੇ ਇਸ ਮਹਾਨ ਯੋਧੇ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੇ ਸੈਨਿਕ ਇਤਿਹਾਸ ਵਿਚ ਬਹਾਦਰੀ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ 21 ਸਿੱਖ ਸੈਨਿਕਾਂ ਵਲੋਂ ਬੇਹੱਦ ਔਖੇ ਹਾਲਾਤ ਵਿਚ ਦਿਖਾਈ ਗਈ ਦਲੇਰੀ ਅਤੇ ਅਡੋਲਤਾ ਸਿੱਖਾਂ ਦੇ ਕੌਮੀ ਜਜ਼ਬੇ ਅਤੇ ਚੜ੍ਹਦੀ ਕਲਾ ਦੀ ਲਾਸਾਨੀ ਮਿਸਾਲ ਹੈ। ਰਿਟਾਇਰਡ ਮੇਜਰ ਸੂਬੇਦਾਰ ਕੈਪਟਨ ਜਗਦੇਵ ਸਿੰਘ ਨੇ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦੀ ਗੈਰਹਾਜ਼ਰੀ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਆਲਮੀ ਪੱਧਰ ’ਤੇ ਸਨਮਾਨਿਤ ਸ਼ਹੀਦ ਹਵਾਲਦਾਰ ਈਸ਼ਰ ਸਿੰਘ ਦੀ ਬਰਸੀ ਮੌਕੇ ਸਰਕਾਰੀ ਨੁਮਾਇੰਦਿਆਂ ਦਾ ਨਾ ਪੁੱਜਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਦੀ ਯਾਦ ਨੂੰ ਸਰਕਾਰੀ ਪੱਧਰ ’ਤੇ ਸਨਮਾਨ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਇਤਿਹਾਸ ਦੇ ਪੰਨਿਆਂ ਤੱਕ ਸੀਮਤ ਨਹੀਂ ਹੋਣੀਆਂ ਚਾਹੀਦੀਆਂ, ਸਗੋਂ ਨਵੀਂ ਪੀੜ੍ਹੀ ਨੂੰ ਸਾਰਾਗੜ੍ਹੀ ਦੇ ਇਨ੍ਹਾਂ ਮਹਾਨ ਯੋਧਿਆਂ ਦੀ ਬਹਾਦਰੀ ਤੋਂ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਦੀ ਯਾਦ ਨੂੰ ਸੰਭਾਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਕੈਪਟਨ ਧਰਮ ਸਿੰਘ, ਕੈਪਟਨ ਸਾਧੂ ਸਿੰਘ ਮੂਮ, ਸਾਬਕਾ ਸਰਪੰਚ ਦਲਜੀਤ ਸਿੰਘ ਝੋਰੜਾਂ, ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਬਿੱਕਰ ਸਿੰਘ ਗਿੱਲ, ਦਰਸ਼ਨ ਸਿੰਘ ਗਿੱਲ, ਪੜਪੋਤਰਾ ਸੰਤੋਖ ਸਿੰਘ ਗਿੱਲ, ਸੁਖਪਾਲ ਸਿੰਘ ਮਾਨ, ਪ੍ਰਧਾਨ ਬਲਵੀਰ ਸਿੰਘ ਮਾਨ, ਜਗਦੇਵ ਸਿੰਘ ਗਿੱਲ, ਵਿਸ਼ਾਖਾ ਸਿੰਘ ਸੱਤੋਵਾਲ, ਸਾਬਕਾ ਸਰਪੰਚ ਸਤਪਾਲ ਸਿੰਘ ਝੋਰੜਾਂ, ਪ੍ਰਧਾਨ ਗੁਰਬਚਨ ਸਿੰਘ ਝੋਰੜਾਂ, ਹੌਲਦਾਰ ਗੁਰਬਚਨ ਸਿੰਘ, ਹੌਲਦਾਰ ਗੁਰਮੇਲ ਸਿੰਘ, ਸਾਬਕਾ ਪੰਚ ਮੁਖਤਿਆਰ ਸਿੰਘ, ਪੰਚ ਤਰਸੇਮ ਸਿੰਘ, ਅਜਮੇਰ ਸਿੰਘ, ਜਸਪਾਲ ਸਿੰਘ 4 ਸਿੱਖ ਰੈਜ਼ੀਮੈਂਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ – ਗਿੱਲ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ
Ad Position 24