ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ ਵਿੱਚ ਕੀਤੇ ਕੰਮਾਂ ਸਦਕਾ ਪੂਰੀ ਤਰ੍ਹਾਂ ਇੱਕਮੁੱਠ-ਗਿੱਲ, ਸਿੱਧੂ
ਸਿੱਧਵਾਂ ਬੇਟ, 14 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿੱਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ. ਆਰ.
ਸਿੱਧਵਾਂ ਬੇਟ, 14 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿੱਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇੱਕ ਮੁੱਠ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਲੇਰ ਸ਼ਾਨਦਾਰ ਜਿੱਤ ਦਰਜ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਗਿੱਦੜਵਿੰਡੀ ਅਤੇ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੰਨੀਆਂ ਨੇ ਕਰਦੇ ਹੋਏ ਕਿਹਾ ਕਿ ਦਰਿਆ ਸਤਲੁਜ ਲਾਗਲੇ ਪਿੰਡ ਬਾਘੀਆਂ ਦੇ ਇੱਕ ਪੰਚ ਬਲਜਿੰਦਰ ਸਿੰਘ ਵੱਲੋਂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਣ ਵਾਲੇ ਬਿਆਨ ਨੂੰ ਵੀ ਝੂਠ ਦਾ ਪੁਲੰਦਾ ਦੱਸਦੇ ਹੋਏ ਆਖਿਆ ਕਿ ਪਾਰਟੀ ਦਾ ਇਸ ਪੰਚ ਨੂੰ ਕੋਈ ਲੈਣਾ ਦੇਣਾ ਨਹੀਂ ਸਗੋਂ ਇਹ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੇਟ ਇਲਾਕੇ ਵਿੱਚ ਪੂਰਾ ਆਧਾਰ ਹੈ ਕਿਉਂਕਿ ਅਕਾਲੀ ਸਰਕਾਰਾਂ ਸਮੇਂ ਕੀਤੇ ਵਿਕਾਸ ਅਜੇ ਵੀ ਬੋਲਦੇ ਹਨ। ਉਨ੍ਹਾਂ ਆਖਿਆ ਕਿ ਜਦੋਂ 1997 ਵਿੱਚ ਮਰਹੂਮ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਉਸ ਸਮੇਂ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਬੇਟ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਿਆ ਦਿੱਤੀ। ਉਸ ਸਮੇਂ ਦਰਿਆ ਸਤਲੁਜ ’ਤੇ ਪੁਲ ਨਾ ਹੋਣ ਦੀ ਸੂਰਤ ਵਿੱਚ ਵੀ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਮਰਹੂਮ ਜਥੇਦਾਰ ਗੁਰਦੀਪ ਸਿੰਘ ਗਿੱਦੜਵਿੰਡੀ ਨੇ ਆਪਣੇ ਹਲਕੇ ਦੇ ਜਲੰਧਰ ਵਾਲੇ ਪਾਸੇ ਪੈਂਦੇ ਪਿੰਡ ਮੱਧੇਪੁਰਾ, ਪਰਜੀਆਂ ਕਲਾਂ, ਕੰਨੀਆਂ ਖੁਰਦ, ਹਿਆਤੇਆਲ ਅਤੇ ਬਾਘੀਆਂ ਖੁਰਦ ਵਿੱਚ ਕਿ਼ਸ਼ਤੀ ਰਾਹੀਂ ਦਰਿਆ ਸਤਲੁਜ ਪਾਰ ਕਰਕੇ ਵਿਕਾਸ ਕਾਰਜਾਂ ਦੇ ਚੈੱਕ ਦੇਣ ਜਾਂਦੇ ਸਨ। ਇਸ ਦੌਰਾਨ ਉਨ੍ਹਾਂ ਨੇ ਬੇਟ ਇਲਾਕੇ ਦੇ ਪਿੰਡਾਂ ਵਿੱਚ 24 ਘੰਟੇ ਬਿਜਲੀ ਸਪਲਾਈ, ਪਿੰਡਾਂ ਵਿੱਚ ਆਰ.ਓ. ਸਿਸਟਮ ਵਰਗੀਆਂ ਸਹੂਲਤਾਂ ਲਿਆਂਦੀਆਂ ਅਤੇ ਕਈ ਸਕੂਲਾਂ ਨੂੰ ਅਪਗਰੇਡ ਕਰਵਾਇਆ। ਸਰਕਲ ਪ੍ਰਧਾਨਾਂ ਨੇ ਅਕਾਲੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਦੇ ਹੋਏ ਆਖਿਆ ਕਿ ਸਾਡੀ ਸਰਕਾਰ ਨੇ ਜਲੰਧਰ-ਜਗਰਾਉਂ ਮਾਰਗ ’ਤੇ ਦਰਿਆ ਸਤਲੁਜ ‘ਤੇ ਕਰੀਬ 65 ਕਰੋੜ ਦੀ ਲਾਗਤ ਨਾਲ ਪੁਲ ਬਣਵਾ ਕੇ ਮਾਲਵੇ ਅਤੇ ਦੁਆਬੇ ਦੀਆਂ ਨਵੀਆਂ ਰਿਸ਼ਤੇਦਾਰੀਆਂ ਬਣਾਈਆਂ। ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਅਜੇ ਵੀ ਲੋਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।