14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਘਰੇਲੂ ਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰ ਰਾਏਕੋਟ ਦਾ ਘਿਰਾਓ

ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਰਾਏਕੋਟ ਸਾਹਮਣੇ ਬਿਜਲੀ ਦੀ ਅਣ-ਐਲਾਨੀ ਕਟੌਤੀ ਅਤੇ ਮਾੜੇ ਪ੍ਰਬੰਧਾਂ ਦੇ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
repet_subhas-goyals [Copy P29]
ਪਾਵਰਕਾਮ ਐਕਸੀਅਨ ਦਫ਼ਤਰ ਰਾਏਕੋਟ ਸਾਹਮਣੇ ਰੋਸ ਧਰਨਾ ਦਿੰਦੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਚਰਨ ਸਿੰਘ ਬੜਿੰਗ। ਤਸਵੀਰ: ਬਲਵਿੰਦਰ ਸਿੰਘ ਲਿੱਤਰ 15-09-2026
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਰਾਏਕੋਟ ਸਾਹਮਣੇ ਬਿਜਲੀ ਦੀ ਅਣ-ਐਲਾਨੀ ਕਟੌਤੀ ਅਤੇ ਮਾੜੇ ਪ੍ਰਬੰਧਾਂ ਦੇ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਧਰਨਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ ਰਾਏਕੋਟ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਸ਼ਾਂਝੀ ਅਗਵਾਈ ਹੇਠ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ। ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤੰਜ਼ ਕੱਸਦਿਆਂ ਕਿਹਾ ਕਿ ਵੋਟਾਂ ਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਜਿਸ ਵਿਚ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਖੇਤੀਬਾੜੀ ਸੈਕਟਰ ਲਈ ਦਿਨ ਵੇਲੇ ਨਿਰਵਿਘਨ 8 ਘੰਟੇ ਬਿਜਲੀ ਮੁਹੱਈਆਂ ਕਰਵਾਈ ਜਾਵੇਗੀ ਅਤੇ ਘਰਾਂ ਲਈ 24 ਘੰਟੇ ਬਿਜਲੀ ਦੀ ਸੇਵਾ ਉਪਲੱਬਧ ਰਹੇਗੀ, ਪ੍ਰੰਤੂ ਅੱਜ ਜ਼ਮੀਨੀ ਪੱਧਰ ’ਤੇ ਸਭ ਕੁਝ ਇਸ ਦੇ ਬਿਲਕੁਲ ਉਲਟ ਹੋ ਰਿਹਾ ਹੈ, ਜਿੱਥੇ ਕਿਸਾਨਾਂ ਨੂੰ ਬਿਜਲੀ ਦੇ ਲੰਮੇ ਕੱਟਾਂ ਅਤੇ ਘੱਟ ਵੋਲਟੇਜ ਦੀ ਗੰਭੀਰ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਪੁਰਾਣੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਕਸਰ ਦਾਅਵਾ ਕਰਦੇ ਸਨ ਕਿ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਲੋੜੀਂਦੀ ਬਿਜਲੀ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੇ ਜਰਨੇਟਰ ਵੇਚਣ ਲਈ ਮਜ਼ਬੂਰ ਹੋਣਾ ਪਵੇ ਪਰ ਅੱਜ ਹਾਲਾਤ ਇਹ ਹਨ ਕਿ ਬਿਜਲੀ ਦੀ ਖਰਾਬ ਸਪਲਾਈ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਬਚਾਉਣ ਲਈ ਮੁੜ ਡੀਜ਼ਲ ਅਤੇ ਜਰਨੇਟਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਲਾਗਤ ਖਰਚਾ ਲਗਾਤਾਰ ਵਧ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਇਸ ਸੰਘਰਸ਼ ਨੂੰ ਹੋਰ ਵਧੇਰੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਬਲਾਕ ਰਾਏਕੋਟ ਦੇ ਪ੍ਰਧਾਨ ਰਣਜੀਤ ਸਿੰਘ ਜੀਤਾ ਭੈਣੀ ਬੜਿੰਗਾ, ਬਲਦੇਵ ਸਿੰਘ ਸੇਖੋਂ, ਮਲਕੀਤ ਸਿੰਘ ਭੈਣੀ ਬੜਿੰਗਾ, ਰਾਜੂ ਸਿੰਘ ਸੁਲਤਾਨ ਖਾਂ, ਸਤਵੰਤ ਸਿੰਘ ਭੈਣੀ ਬੜਿੰਗਾ, ਬਲਜੀਤ ਸਿੰਘ ਭੈਣੀ ਬੜਿੰਗਾ, ਅਜਮੇਰ ਸਿੰਘ ਭੈਣੀ ਬੜਿੰਗਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਵਿੱਤ ਸਕੱਤਰ ਜਗਰੂਪ ਸਿੰਘ ਝੋਰੜਾਂ, ਜਲੌਰ ਸਿੰਘ ਝੋਰੜਾਂ ਇਕਾਈ ਪ੍ਰਧਾਨ, ਦਰਸ਼ਨ ਸਿੰਘ ਅੱਚਰਵਾਲ ਇਕਾਈ ਪ੍ਰਧਾਨ, ਨਿਰਮਲ ਸਿੰਘ ਫੇਰੂਰਾਈ, ਜਿੰਦਰ ਸਿੰਘ ਮਾਣੂੰਕੇ, ਹਰਦੇਵ ਸਿੰਘ ਬਿੰਜਲ, ਬੀ.ਕੇ.ਯੂ (ਰਾਜੇਵਾਲ) ਦੇ ਇਕਾਈ ਪ੍ਰਧਾਨ ਰਣਜੀਤ ਸਿੰਘ ਜਵੰਧਾ, ਗੁਰਮੇਲ ਸਿੰਘ ਬੁਰਜ ਲਿੱਟਾਂ, ਸਾਬਕਾ ਸਰਪੰਚ ਕਰਮਜੀਤ ਸਿੰਘ ਕੰਮਾ ਬਰ੍ਹਮੀ, ਪੰਚ ਹਰਜੀਤ ਸਿੰਘ ਬੁਰਜ ਲਿੱਟਾਂ, ਬਲਵਿੰਦਰ ਸਿੰਘ ਜਵੰਧਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਸੂਬੇ ਦੇ ਵੋਟਰਾਂ ਦਾ ਵਿਸ਼ਵਾਸ ਜਿੱਤਿਆ- ਵਿਧਾਇਕ ਠੇਕੇਦਾਰ ਅਗਲੀ ਖ਼ਬਰ ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ ਵਿੱਚ ਕੀਤੇ ਕੰਮਾਂ ਸਦਕਾ ਪੂਰੀ ਤਰ੍ਹਾਂ ਇੱਕਮੁੱਠ-ਗਿੱਲ, ਸਿੱਧੂ
Ad Position 24