ਸ: ਸ਼ਾਮ ਸਿੰਘ ਬਾਠ ਮੈਮੋਰੀਅਲ ਸ. ਸ. ਸ. ਸਕੂਲ ਨੂਰਪੁਰਾ ਵਿਖੇ ਕਮਲਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਵਜੋਂ ਚਾਰਜ ਸੰਭਾਲਿਆ
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਰਦਾਰ ਸ਼ਾਮ ਸਿੰਘ ਬਾਠ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਾ ਵਿਖੇ ਸ੍ਰੀਮਤੀ ਕਮਲਜੀਤ ਕੌਰ ਨੇ ਸਕੂਲ ਦੀ ਮੁੱਖ ਅਧਿਆਪਕਾ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਸਕੂਲ ਸਟਾਫ਼ ਤੇ ਪਿੰਡ ਨੂਰਪੁਰਾ ਦੇ ਮੋਹਤਬਰਾਂ ਵਲੋਂ ਮੁੱਖ ਅਧਿਆਪਕਾ ਸ੍ਰੀਮਤੀ ਕਮਲਜੀਤ ਕੌਰ ਨੂੰ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਰਦਾਰ ਸ਼ਾਮ ਸਿੰਘ ਬਾਠ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਾ ਵਿਖੇ ਸ੍ਰੀਮਤੀ ਕਮਲਜੀਤ ਕੌਰ ਨੇ ਸਕੂਲ ਦੀ ਮੁੱਖ ਅਧਿਆਪਕਾ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਸਕੂਲ ਸਟਾਫ਼ ਤੇ ਪਿੰਡ ਨੂਰਪੁਰਾ ਦੇ ਮੋਹਤਬਰਾਂ ਵਲੋਂ ਮੁੱਖ ਅਧਿਆਪਕਾ ਸ੍ਰੀਮਤੀ ਕਮਲਜੀਤ ਕੌਰ ਨੂੰ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਦਰਸ਼ਨ ਸਿੰਘ ਗਰੇਵਾਲ, ਬਾਬਾ ਜਗਨ ਨਾਥ ਨੂਰਪੁਰਾ, ਪੰਚ ਚਮਕੌਰ ਸਿੰਘ ਸੇਖੋਂ, ਚੇਅਰਮੈਨ ਬਲਵੀਰ ਸਿੰਘ, ਪੰਚ ਸੁਖਜਿੰਦਰ ਸਿੰਘ ਗਰੇਵਾਲ, ਬਹਾਦਰ ਸਿੰਘ, ਸੁਖਵਿੰਦਰ ਸਿੰਘ ਗੋਗੀ ਕਾਮਰੇਡ ਆਦਿ ਵਲੋਂ ਮੁੱਖ ਅਧਿਆਪਕਾ ਸ੍ਰੀਮਤੀ ਕਮਲਜੀਤ ਕੌਰ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਰੁਪਿੰਦਰ ਸਿੰਘ, ਗੁਰਦੀਪ ਸਿੰਘ, ਤੇਜਿੰਦਰ ਕੌਰ, ਜੈਸਮੀਨ ਕੌਰ, ਤਮੰਨਾ, ਗੀਤਾ ਰਾਣੀ, ਰਮਨਦੀਪ ਕੌਰ, ਮਨਦੀਪ ਕੌਰ, ਗਗਨਦੀਪ ਕੌਰ, ਸੁਖਜਿੰਦਰ ਕੌਰ, ਹਰਵੀਰ ਸਿੰਘ ਆਦਿ ਹਾਜ਼ਰ ਸਨ।