15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲੋਹਟਬੱਦੀ ’ਚ ਨਿਰਮਲੇ ਮਹਾਂਪੁਰਸ਼ਾਂ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਸਮਾਗਮ 19 ਤੋਂ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਕਾਮ ਸਮੈਸਟਰ-ਦੂਜਾ ਦੇ ਐਲਾਨੇ ਗਏ ਨਤੀਜਿਆਂ ਵਿਚ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਕਾਮ ਸਮੈਸਟਰ-ਦੂਜਾ ਦੇ ਐਲਾਨੇ ਗਏ ਨਤੀਜਿਆਂ ਵਿਚ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਜਿਸ ਵਿਚ ਕਾਲਜ ਦੀ ਵਿਦਿਆਰਥਣ ਵੰਦਨੀ ਕੁਮਾਰੀ ਪੁੱਤਰੀ ਦਿਨੇਸ਼ ਸ਼ਾਹ ਨੇ 8.38 ਐੱਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਸੂਚੀ ਵਿਚ 11ਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੁਪਾਲੀ ਵਰਮਾ ਪੁੱਤਰੀ ਪਵਨ ਕੁਮਾਰ ਨੇ 7.38 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ, ਵਿਦਿਆਰਥਣ ਰਸ਼ਮੀ ਪੁੱਤਰੀ ਭੂਸ਼ਣ ਲਾਲ ਅਤੇ ਰਾਜਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 7.17 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਸ਼ਾਂਝਾ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਕੌੜਾ, ਸਕੱਤਰ ਸ਼੍ਰੀ ਸੁਨੀਲ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਡਾ. ਰਜਨੀ ਬਾਲਾ ਨੇ ਸਮੂਹ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਸਤਵੀਰ ਕੌਰ ਅਤੇ ਸਮੂਹ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਕਾਲਜ ਵਲੋਂ ਦਿੱਤੇ ਜਾ ਰਹੇ ਗੁਣਵੱਤਾ-ਪੂਰਨ ਸਿੱਖਿਆ ਮਾਹੌਲ ਦਾ ਨਤੀਜਾ ਹੈ। ਗੁਰਦੁਆਰਾ ਟਾਹਲੀ ਸਾਹਿਬ ਰਤਨ ਵਿਖੇ ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ ਜੋਧਾਂ, 15 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਰਤਨ ਵਿਖੇ ਗ੍ਰਾਮ ਪੰਚਾਇਤ ਦੇ ਯਤਨਾਂ ਸਦਕਾ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ ਗਿਆ। ਡਾ. ਰਮਨ ਖੰਨਾ ਡਾਇਰੈਕਟਰ ਆਯੂਰਵੈਦਾਂ ਅਤੇ ਡੀ.ਏ.ਯੂ.ਓ ਲੁਧਿਆਣਾ ਦੀ ਦੇਖ ਰੇਖ ਹੇਠ ਆਯੋਜਿਤ ਇਸ ਕੈਂਪ ਦੌਰਾਨ 443 ਮਰੀਜ਼ਾਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਜਾਂਚ ਕੈਂਪ ਦੌਰਾਨ 381 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹੋ ਜਿਹੇ ਮੈਡੀਕਲ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਤ ਹੁੰਦੇ ਹਨ, ਕਿਉਂਕਿ ਅਜੋਕੇ ਸਮੇਂ ਵਿਚ ਇਲਾਜ ਬਹੁਤ ਮਹਿੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਵਲੋਂ ਆਉਣ ਵਾਲੇ ਸਮੇਂ ਵਿਚ ਹੀ ਅਜਿਹੇ ਕੈਂਪਾਂ ਦਾ ਆਯੋਜਨ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਡਾ. ਰੁਪਿੰਦਰ ਕੌਰ, ਡਾ. ਕੰਵਲਜੀਤ ਕੌਰ, ਡਾ. ਗੁਰਮੇਲ ਸਿੰਘ, ਉਪ ਵੈਦ ਜਸਵਿੰਦਰ ਸਿੰਘ, ਉਪ ਵੈਦ ਮਨੋਹਰ ਦੀਪ ਸਿੰਘ, ਪਰਮਿੰਦਰ ਸਿੰਘ, ਗਰਾਮ ਪੰਚਾਇਤ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਡਰੋਨ ਸ਼ੋਅ 22 ਨੂੰ ਅਗਲੀ ਖ਼ਬਰ ਅਧਿਆਪਕਾਂ ਦਾ ਨਿਰੰਤਰ ਸਿੱਖਣਾ ਹੀ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਨੀਂਹ-ਸਕੂਲ ਪ੍ਰਬੰਧਕ ‘ਬਾਲ-ਕੇਂਦਰਿਤ ਸਿੱਖਿਆ ਅਤੇ...
Ad Position 24