15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਡਰੋਨ ਸ਼ੋਅ 22 ਨੂੰ

ਜਗਰਾਉਂ, 15 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਸਤੰਬਰ 2026 ਨੂੰ ਸ਼ਾਮ 5 ਵਜੇ ਨਵੀਂ ਦਾਣਾ ਮੰਡੀ, ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਰੋਨ ਸ਼ੋਅ ਵਿਚ ਸ਼ਾਨਦਾਰ ਦ੍ਰਿਸ਼ਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇ। ਇਹ ਜਾਣਕਾਰੀ ਦਿੰਦਿਆਂ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਗਰਾਉਂ, 15 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਸਤੰਬਰ 2026 ਨੂੰ ਸ਼ਾਮ 5 ਵਜੇ ਨਵੀਂ ਦਾਣਾ ਮੰਡੀ, ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਰੋਨ ਸ਼ੋਅ ਵਿਚ ਸ਼ਾਨਦਾਰ ਦ੍ਰਿਸ਼ਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇ। ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਜਗਰਾਉਂ ਬਾਦਲ ਦੀਨ ਨੇ ਦੱਸਿਆ ਕਿ ਇਹ ਡ੍ਰੋਨ ਸ਼ੋਅ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਸ਼ਾਮ 5 ਵਜੇ ਸ਼ੁਰੂ ਹੋਵੇਗਾ, ਜਿਸਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਜਗਰਾਉਂ ਦੇ ਸਮੂਹ ਵਾਸੀਆਂ ਨੂੰ ਇੰਨ੍ਹਾਂ ਧਾਰਮਿਕ ਤੇ ਤਕਨਾਲੋਜੀ ਦੇ ਸੁਮੇਲ ਵਾਲੇ ਅਲੌਕਿਕ ਸਮਾਗਮਾਂ ’ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਜ਼ਿਲ੍ਹਾ ਪ੍ਰਧਾਨ ਡੱਲਾ ਅਤੇ ਹਲਕਾ ਇੰਚਾਰਜ... ਅਗਲੀ ਖ਼ਬਰ ਲੋਹਟਬੱਦੀ ’ਚ ਨਿਰਮਲੇ ਮਹਾਂਪੁਰਸ਼ਾਂ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਸਮਾਗਮ 19 ਤੋਂ
Ad Position 24